ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣਾ ਸਭ ਤੋਂ ਵੱਡੀ ਜ਼ਿੰਮੇਵਾਰੀ: ਸਪਰਾ

Posted On March - 21 - 2017
ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਸੋਢੀ

ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਮਾਰਚ
ਮੁਹਾਲੀ ਦੀ ਨਵੀਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੱਖ ਵੱਖ ਸਰਕਾਰੀ ਦਫ਼ਤਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰਾਂ ਦਾ ਦੌਰਾ ਕਰਕੇ ਕੰਮ ਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਖਿਆ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਅਤੇ ਆਪਣੇ ਕੰਮਾਂ ਕਾਰਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨਾ ਯਕੀਨੀ ਬਣਾਉਣ, ਤਾਂ ਜੋ ਲੋਕਾਂ ਦਾ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪ੍ਰਤੀ ਭਰੋਸਾ ਬਣਿਆ ਰਹਿ ਸਕੇ।
ਡੀਸੀ ਸਪਰਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਸਭ ਤੋਂ ਵੱਡੀ ਜ਼ਿੰਮੇਵਾਰੀ ਹੋਵੇਗੀ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਅਤੇ ਹੋਰ ਵਿਕਾਸ ਪੱਖੀ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਤਾਂ ਜੋ ਲੋਕ ਇਨ੍ਹਾਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਨਯਨ ਭੁੱਲਰ, ਐਸਡੀਐਮ ਸ੍ਰੀਮਤੀ ਅਨੁਪ੍ਰੀਤਾ ਜੌਹਲ, ਡੀਟੀਓ ਜੇ.ਐਸ ਜੌਹਲ, ਡੀਪੀਆਰਓ ਸੁਰਜੀਤ ਸਿੰਘ ਸੈਣੀ ਆਦਿ ਮੌਜੂਦ ਸਨ।


Comments Off on ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣਾ ਸਭ ਤੋਂ ਵੱਡੀ ਜ਼ਿੰਮੇਵਾਰੀ: ਸਪਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.