ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਵਿਦਿਅਕ ਟੂਰ ਲਾਇਆ

Posted On March - 20 - 2017

ਪੱਤਰ ਪ੍ਰੇਰਕ
ਮਾਨਸਾ, 20 ਮਾਰਚ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਬਹਿਲੋ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਫਫੜੇ ਭਾਈਕੇ ਨੇ ਇੱਕ ਰੋਜ਼ਾ ਵਿਦਿਅਕ ਟੂਰ ਲਗਾਇਆ ਜਿਸ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਪਿੰਡ ਖਿਆਲਾ ਨੇੜੇ ਬਣੇ ਪਟੇਲ ਇਨਫਰਾਸਟਰਕਚਰ ਪ੍ਰੋਜੈਕਟ ਵਿਖੇ ਵਿਦਿਆਰਥੀਆਂ ਨੂੰ ਲਿਜਾਇਆ ਗਿਆ।
ਪ੍ਰੋਜੈਕਟ ਮੁਖੀ ਸੇਵਕ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਇਸ ਉਦਯੋਗ ਕੇਂਦਰ ਬਾਰੇ ਦੱਸਿਆ ਕਿ ਇੱਥੇ ਸੜਕਾਂ ਦੀ ਉਸਾਰੀ ਸਬੰਧੀ ਸੰਪੂਰਨ ਤਿਆਰੀ ਪ੍ਰਦੂਸ਼ਣ ਨੂੰ ਧਿਆਨ ‘ਚ ਰੱਖ ਕੇ ਕੀਤੀ ਜਾਂਦੀ ਹੈ। ਤੀਸਰੀ ਕਲਾਸ ਤੋਂ ਨੌਵੀਂ ਕਲਾਸ ਦੇ ਵਿਦਿਆਰਥੀ ਇਸ ਟੂਰ ‘ਚ ਸ਼ਾਮਲ ਸਨ ਤੇ ਉਨ੍ਹਾਂ ਦੱਸਿਆ ਕਿ ਅੱਜ ਹਾਸਲ ਕੀਤੀ ਜਾਣਕਾਰੀ ਉਨ੍ਹਾਂ ਭਵਿੱਖ ‘ਚ ਵਿਦਿਅਕ ਮਾਹੌਲ ‘ਚ ਸਹਾਈ ਹੋਵੇਗੀ। ਸਕੂਲ ਮੁੱਖ ਅਧਿਆਪਕਾ ਗੁਰਮੀਤ ਕੌਰ ਨੇ ਕਿਹਾ ਕਿ ਇਸ ਇੱਕ ਰੋਜਾ ਗਿਆਨਵਰਧਕ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ‘ਚ ਆਪਣੇ ਆਲੇ-ਦੁਆਲੇ ਸਥਿਤ ਬਣੇ ਵੱਖ-ਵੱਖ ਉਦਯੋਗਾਂ ਅਤੇ ਉਸ ਤੋਂ ਤਿਆਰ ਸਮੱਗਰੀ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ।ਇਸ ਮੌਕੇ ਵਰਧਨ ਸ੍ਰੀਵਾਸਤਵ, ਮਨੀ ਸ਼ਰਮਾ, ਅਧਿਆਪਕ ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਜਤਿੰਦਰ ਕੌਰ, ਸ਼ੁਦੇਸ਼ ਰਾਣੀ, ਕੁਲਵੰਤ ਕੌਰ ਆਦਿ ਹਾਜ਼ਰ ਸਨ।


Comments Off on ਵਿਦਿਅਕ ਟੂਰ ਲਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.