ਬੈਂਕ ਲਾਭਪਾਤਰੀਆਂ ਨੂੰ ਖੁੱਲ੍ਹਦਿਲੀ ਨਾਲ ਕਰਜ਼ੇ ਦੇਣ: ਡੀਸੀ !    ਤਪਦਿਕ ਦੇ ਲੱਛਣ, ਕਾਰਨ ਅਤੇ ਇਲਾਜ !    ਕਿਵੇਂ ਕਰੀਏ ਦਸਵੀਂ ਜਮਾਤ ਤੋਂ ਬਾਅਦ ਵਿਸ਼ਿਆਂ ਦੀ ਚੋਣ !    ਪਸੀਨਾ ਵੱਧ ਆਉਣ ਦੀ ਸਮੱਸਿਆ !    ਪ੍ਰੀਖਿਆਵਾਂ ਵਿੱਚ ਨਕਲ ਤੋਂ ਮੁਕਤੀ ਦਾ ਸਵਾਲ !    ਕਿਵੇਂ ਰੱਖੀਏ ਦਿਲ ਨੂੰ ਤੰਦਰੁਸਤ !    ਹਰਿਆਣਾ ਸਰਕਾਰ 20 ਹਜ਼ਾਰ ਅਧਿਆਪਕ ਭਰਤੀ ਕਰੇਗੀ: ਰਾਮਬਿਲਾਸ਼ ਸ਼ਰਮਾ !    ਪਤਨੀ ਤੇ 3 ਬੱਚਿਆਂ ਦੇ ਕਤਲ ਮਗਰੋਂ ਖੁਦਕੁਸ਼ੀ ਦੀ ਕੋਸ਼ਿਸ਼ !    ਫੰਡਾਂ ਦੀ ਤੋਟ ਨੇ ਮੁਫ਼ਤ ਗੈਸ ਕੁਨੈਕਸ਼ਨਾਂ ਨੂੰ ਲਾਈ ਬਰੇਕ !    ਕੈਂਟਰ ਵਿੱਚੋਂ 700 ਪੇਟੀਆਂ ਸ਼ਰਾਬ ਬਰਾਮਦ !    

ਵਿੱਤ ਮੰਤਰੀ ਕੋਲ ਉਠਾਈਆਂ ਸ਼ੇਰਪੁਰ ਇਲਾਕੇ ਦੀਆਂ ਮੰਗਾਂ

Posted On March - 20 - 2017
ਸ਼ੇਰਪੁਰ ਦੇ ਕਾਂਗਰਸੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਰਿਸ਼ੀ

ਸ਼ੇਰਪੁਰ ਦੇ ਕਾਂਗਰਸੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਰਿਸ਼ੀ

ਪੱਤਰ ਪ੍ਰੇਰਕ
ਸ਼ੇਰਪੁਰ, 20 ਮਾਰਚ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਸ਼ੇਰਪੁਰ ਕਾਂਗਰਸੀਆਂ ਨੇ ਚਮਕੌਰ ਸਿੰਘ ਭੋਲਾ ਟਿੱਬਾ ਦੀ ਅਗਵਾਈ ਹੇਠ ਚੰਡੀਗੜ੍ਹ ਉਨ੍ਹਾਂ ਦੀ ਨਿੱਜੀ ਰਿਹਾਇਸ਼ ’ਤੇ ਮੀਟਿੰਗ ਕਰਕੇ ਸ਼ੇਰਪੁਰ ਇਲਾਕੇ ਦੇ ਲੰਬੇ ਸਮੇਂ ਤੋਂ ਲਟਕਦੇ ਮਸਲਿਆਂ ਦੇ ਹੱਲ ਲਈ ਗੁਹਾਰ ਲਗਾਈ। ਵਿੱਤ ਮੰਤਰੀ ਤੇ ਵਫ਼ਦ ਦਰਮਿਆਨ ਹੋਈ ਮੀਟਿੰਗ ਬਾਰੇ ਕਾਂਗਰਸੀ ਆਗੂ ਚਮਕੌਰ ਸਿੰਘ ਭੋਲਾ ਅਤੇ ਪੰਚ ਬਹਾਦਰ ਸਿੰਘ ਨੇ ਦੱਸਿਆ ਕਿ ਵਿੱਤ ਮੰਤਰੀ ਪੰਜਾਬ ਸ੍ਰੀ ਬਾਦਲ ਨੂੰ ਸ਼ਾਨਾਮੱਤੀ ਜਿੱਤ ਅਤੇ ਸਰਕਾਰ ਵਿੱਚ ਮਿਲੇ ਉਚੇ ਰੁਤਬੇ ’ਤੇ ਮੁਬਾਰਕਵਾਦ ਦੇਣ ਦੇ ਨਾਲ-ਨਾਲ ਕਸਬੇ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵੀ ਵਿਚਾਰ ਚਰਚਾ ਕੀਤੀ ਗਈ। ਸ਼ੇਰਪੁਰ ਵਿੱਚ ਭਾਵੇਂ ਪ੍ਰਾਇਮਰੀ ਹੈਲਥ ਸੈਂਟਰ ਨੂੰ ਅਪਗਰੇਡ ਕਰਕੇ ਕਮਿਊਨਿਟੀ ਹੈਲਥ ਸੈਂਟਰ ਤਾ ਬਣਾ ਦਿੱਤਾ ਗਿਆ ਪਰ ਇੱਥੇ ਐਸਐਮਓ ਸਮੇਤ ਮਾਹਰ ਡਾਕਟਰਾਂ, ਨਰਸਾਂ ਤੇ ਹੋਰ ਸਟਾਫ਼ ਦੀ ਘਾਟ ਤੋਂ ਇਲਾਵਾ ਫਰਨੀਚਰ ਤੇ ਲੋੜੀਂਦੀ ਮਸ਼ੀਨਰੀ ਤੇ ਔਜਾਰਾਂ ਦੀ ਵੀ ਘਾਟ ਹੈ ਜਿਸ ਨੂੰ ਪੂਰਾ ਕਰਵਾਏ ਜਾਣ ਲਈ ਲੋਕਾਂ ਨੂੰ ਲੜਾਈ ਲੜਨੀ ਪੈ ਰਹੀ ਹੈ। ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਦੀ ਇਸ ਪ੍ਰਤੀ ਹਾਂ-ਪੱਖੀ ਪਹੁੰਚ ਸੀ। ਵਫ਼ਦ ਵਿੱਚ ਸ਼ੇਰਪੁਰ ਤੋਂ ਪੰਚ ਰਣਜੀਤ ਸਿੰਘ ਬੱਗਾ, ਪੰਚ ਦਰਸ਼ਨ ਸਿੰਘ ਪੱਤੀ ਖਲੀਲ, ਕਾਂਗਰਸੀ ਮੀਤੂ ਸ਼ਰਮਾ, ਮਾਸਟਰ ਗੁਰਨਾਮ ਸਿੰਘ, ਵਪਾਰੀ ਐਸੋਸੀਏਸ਼ਨ ਵੱਲੋਂ ਪ੍ਰੇਮ ਕੁਮਾਰ ਚਾਂਗਲੀ, ਸਮਾਜ ਸੇਵੀ ਦਰਸ਼ਨ ਸਿੰਘ ਚਾਂਗਲੀ, ਰਣਜੀਤ ਸਿੰਘ ਵਿੱਕੀ ਸ਼ਾਮਲ ਸਨ। ਇਸੇ ਦੌਰਾਨ ਕਾਂਗਰਸੀ ਆਗੂ ਚਮਕੌਰ ਸਿੰਘ ਭੋਲਾ ਨੇ ਦੱਸਿਆ ਕਿ ਕਾਂਗਰਸ ਵੱਲੋਂ ਵੀਆਈਪੀ ਕਲਚਰ ਖ਼ਤਮ ਕਰਨ ਦੇ ਮਾਮਲੇ ਵਿੱਚ ਵਿੱਤ ਮੰਤਰੀ ਦੇ ਅਹਿਮ ਯੋਗਦਾਨ ਦੇ ਮੱਦੇਨਜ਼ਰ ਅਪਰੈਲ ਮਹੀਨੇ ‘ਸਨਮਾਨ ਸਮਾਰੋਹ’ ਦੌਰਾਨ ਵਿੱਤ ਮੰਤਰੀ ਨੂੰ ਸਨਮਾਨਤ ਕੀਤੇ ਜਾਣ ਦੀ ਤਜਵੀਜ਼ ਹੈ।


Comments Off on ਵਿੱਤ ਮੰਤਰੀ ਕੋਲ ਉਠਾਈਆਂ ਸ਼ੇਰਪੁਰ ਇਲਾਕੇ ਦੀਆਂ ਮੰਗਾਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.