ਮਿਆਰੀ ਗੀਤਾਂ ਦਾ ਸਿਰਜਣਹਾਰ !    ਸੰਘਰਸ਼ ਵਿੱਚੋਂ ਨਿਕਲੀ ਸ਼ਖ਼ਸੀਅਤ !    ਹੁਣ ਅਭਿਨੈ ਰਾਹੀਂ ਖ਼ੁਦ ਨੂੰ ਪ੍ਰਗਟਾਏਗਾ ਟੈਰੇਂਸ ਲੇਵਿਸ !    ਰਾਜੀਵ ਠਾਕੁਰ ਦਾ ਝੁਕਾਅ ਹੁਣ ਪੰਜਾਬੀ ਫ਼ਿਲਮਾਂ ਵੱਲ !    ਛੋਟਾ ਪਰਦਾ !    ‘ਝਾਂਜਰਾਂ’ ਰਾਹੀਂ ਸੱਭਿਅਕ ਛਣਕਾਰ ਪਾ ਰਹੀ ਹੀਰ !    ਜਾਦੂ ਬਿਖੇਰਨ ਲਈ ਤਿਆਰ ਜੋੜੀਆਂ !    ਪੰਜਾਬੀ ਗਾਇਕੀ ਦਾ ਚਮਕਦਾ ਸਿਤਾਰਾ !    ਸਾਂਝੇ ਪੰਜਾਬ ਦੀ ਗਾਇਕਾ ਜ਼ੁਬੈਦਾ ਖਾਨੁਮ ਨੂੰ ਯਾਦ ਕਰਦਿਆਂ !    ਬੁਰੀ ਆਦਤ !    

ਵਿੱਤ ਮੰਤਰੀ ਨੂੰ ਵਪਾਰੀਆਂ ਦੀਆਂ ਮੁਸ਼ਕਲਾਂ ਦੱਸੀਆਂ

Posted On March - 20 - 2017
ਕਾਂਗਰਸੀ ਆਗੂ ਕੁਲਵੰਤ ਸਿੱਧੂ ਤੇ ਹੋਰ ਵਿੱਤ ਮੰਤਰੀ ਨੂੰ ਮਿਲਦੇ ਹੋਏ।

ਕਾਂਗਰਸੀ ਆਗੂ ਕੁਲਵੰਤ ਸਿੱਧੂ ਤੇ ਹੋਰ ਵਿੱਤ ਮੰਤਰੀ ਨੂੰ ਮਿਲਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ , 20 ਮਾਰਚ
ਸੂਬੇ ਦੇ ਨਵੇਂ ਬਣੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੁਲਵੰਤ ਸਿੱਧੂ ਨੇ ਮੁਲਾਕਾਤ ਕੀਤੀ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਵਪਾਰ ਅਤੇ ਉਦਯੋਗਾਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਤੇ ਅਗਲੇ ਬਜਟ ਵਿੱਚ ਮੰਦੀ ਦੀ ਮਾਰ ਝੱਲ ਰਹੇ ਵਪਾਰੀ ਵਰਗ ਨੂੰ ਰਾਹਤ ਦੇਣ ਦੀ ਮੰਗ ਕੀਤੀ।  ਇਸ ਮੌਕੇ ਸਿੱਧੂ  ਦੇ ਨਾਲ ਮੋਗਾ ਤੋਂ ਕਾਂਗਰਸ ਵਿਧਾਇਕ ਹਰਜੋਤ ਕਮਲ ਅਤੇ ਜ਼ਿਲ੍ਹਾ ਕਾਂਗਰਸ ਕਿਸਾਨ ਸੈੱਲ ਦੇ ਚੇਅਰਮੈਨ ਹਿਰਦੈਪਾਲ ਸਿੰਘ  ਢੀਂਡਸਾ ਵੀ ਮੌਜੂਦ ਸਨ।  ਕੁਲਵੰਤ ਸਿੱਧੂ ਨੇ ਵਿੱਤੀ ਮੰਤਰੀ ਨਾਲ ਹੋਈ ਗੱਲਬਾਤ ਦੀ ਜਾਣਕਾਰੀ  ਦਿੰਦਿਆਂ ਕਿਹਾ ਕਿ ਵਿੱਤ ਮੰਤਰੀ ਨੇ ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ ’ਤੇ ਗੌਰ ਕਰਦੇ ਹੋਏ ਉਨ੍ਹਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ।


Comments Off on ਵਿੱਤ ਮੰਤਰੀ ਨੂੰ ਵਪਾਰੀਆਂ ਦੀਆਂ ਮੁਸ਼ਕਲਾਂ ਦੱਸੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.