ਬੈਂਕ ਲਾਭਪਾਤਰੀਆਂ ਨੂੰ ਖੁੱਲ੍ਹਦਿਲੀ ਨਾਲ ਕਰਜ਼ੇ ਦੇਣ: ਡੀਸੀ !    ਤਪਦਿਕ ਦੇ ਲੱਛਣ, ਕਾਰਨ ਅਤੇ ਇਲਾਜ !    ਕਿਵੇਂ ਕਰੀਏ ਦਸਵੀਂ ਜਮਾਤ ਤੋਂ ਬਾਅਦ ਵਿਸ਼ਿਆਂ ਦੀ ਚੋਣ !    ਪਸੀਨਾ ਵੱਧ ਆਉਣ ਦੀ ਸਮੱਸਿਆ !    ਪ੍ਰੀਖਿਆਵਾਂ ਵਿੱਚ ਨਕਲ ਤੋਂ ਮੁਕਤੀ ਦਾ ਸਵਾਲ !    ਕਿਵੇਂ ਰੱਖੀਏ ਦਿਲ ਨੂੰ ਤੰਦਰੁਸਤ !    ਹਰਿਆਣਾ ਸਰਕਾਰ 20 ਹਜ਼ਾਰ ਅਧਿਆਪਕ ਭਰਤੀ ਕਰੇਗੀ: ਰਾਮਬਿਲਾਸ਼ ਸ਼ਰਮਾ !    ਪਤਨੀ ਤੇ 3 ਬੱਚਿਆਂ ਦੇ ਕਤਲ ਮਗਰੋਂ ਖੁਦਕੁਸ਼ੀ ਦੀ ਕੋਸ਼ਿਸ਼ !    ਫੰਡਾਂ ਦੀ ਤੋਟ ਨੇ ਮੁਫ਼ਤ ਗੈਸ ਕੁਨੈਕਸ਼ਨਾਂ ਨੂੰ ਲਾਈ ਬਰੇਕ !    ਕੈਂਟਰ ਵਿੱਚੋਂ 700 ਪੇਟੀਆਂ ਸ਼ਰਾਬ ਬਰਾਮਦ !    

ਵੈਲਫੇਅਰ ਸੁਸਾਇਟੀ ਨੇ ਮਨਾਇਆ ਸਥਾਪਨਾ ਦਿਵਸ

Posted On March - 19 - 2017

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 19 ਮਾਰਚ
ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਾਉਣ, ਦੁਰਘਟਨਾ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਲਈ ਖੂਨਦਾਨ, ਸਿਹਤ ਪ੍ਰਤੀ ਜਾਗਕੂਕਤਾ ਮੈਡੀਕਲ ਕੈਂਪ ਲਗਾਉਣ ਅਤੇ ਜ਼ਰੂਰਤਮੰਦਾਂ ਨੂੰ ਦਵਾਈਆਂ ਪ੍ਰਦਾਨ ਕਰਨ ਸਮੇਤ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਵਿੱਚ ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਦਾ ਅਹਿਮ ਯੋਗਦਾਨ ਹੈ। ਇਹ ਗੱਲਾਂ ਡਿਵੀਜ਼ਨਲ ਕਮਿਸ਼ਨਰ ਸੁਮੇਰ ਸਿੰਘ ਗੁੱਜਰ ਨੇ ਸੁਸਾਇਟੀ ਦੇ ਸਥਾਪਨਾ ਦਿਵਸ ਮੌਕੇ ਕਹੀਆਂ| ਮਨਜੀਤ ਸਿੰਘ ਨਾਰੰਗ  ਵਧੀਕ ਚੋਣ ਅਫ਼ਸਰ ਨੇ ਕਿਹਾ ਕਿ ਸੁਸਾਇਟੀ ਹਮੇਸ਼ਾ ਤੋਂ ਹੀ ਸਮਾਜ ਭਲਾਈ ਦੇ ਕੰਮ ਕਰਦੀ ਆਈ ਹੈ, ਜਿਨ੍ਹਾਂ ਵਿੱਚ ਲੜਕੀਆਂ ਨੂੰ ਮੁਫ਼ਤ ਕੰਪਿਊਟਰ ਸਿੱਖਿਆ ਗ਼ਰੀਬ ਵਿਦਿਆਰਥੀਆਂ ਨੂੰ ਕਿਤਾਬਾਂ ਪ੍ਰਦਾਨ ਕਰਨੀਆਂ ਤੇ ਸਰਦੀਆਂ ਦੇ ਮੌਸਮ   ਵਿੱਚ ਵਿਦਿਆਰਥੀਆਂ ਨੂੰ      ਜਰਸੀਆਂ ਵੀ ਸੁਸਾਇਟੀ ਵੱਲੋਂ  ਵੰਡੀਆਂ ਜਾਂਦੀਆਂ ਹਨ|
ਸ੍ਰੀ ਨਾਰੰਗ ਨੇ ਕਿਹਾ ਕਿ ਇਸ ਤੋਂ ਵੀ ਜ਼ਿਆਦਾ ਤਨਦੇਹੀ ਨਾਲ ਸੁਸਾਇਟੀ ਨੂੰ ਆਪਣੀ ਕਾਰਜਸ਼ੈਲੀ ਅਪਣਾਉਣੀ ਚਾਹੀਦੀ ਹੈ| ਵਿਜੈ ਕੁਮਾਰ ਗੋਇਲ ਸੁਸਾਇਟੀ ਪ੍ਰਧਾਨ ਨੇ ਸੁਸਾਇਟੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਦਾ ਵਾਅਦਾ ਕੀਤਾ| ਸਥਾਪਨਾ ਦਿਵਸ ਮੌਕੇ ਸ੍ਰੀ ਹੇਮ ਰਾਜ ਸਿੰਗਲਾ, ਰੁਪਿੰਦਰ ਕੌਰ ਗਰੇਵਾਲ ਨਵੇਂ ਮੈਂਬਰ ਵਜੋਂ ਸ਼ਾਮਲ ਹੋਏ| ਇਸ ਮੌਕੇ ਐਸਪੀ ਓਬਰਾਏ ਸਰਬੱਤ ਦਾ ਭਲਾ ਟਰੱਸਟ, ਜਯੋਤੀ ਸਿੰਘ, ਐਸ.ਆਰ. ਪ੍ਰਭਾਕਰ ਪਿ੍ੰਸੀਪਲ ਡੀ.ਏ.ਵੀ. ਸਕੂਲ, ਡਾ. ਬੀ.ਐਸ. ਭਾਰਦਵਾਜ, ਜਸਪਾਲ ਸਿੰਘ ਢਿਲੋਂ, ਰਾਜੇਸ਼ ਸ਼ਰਮਾ, ਪਰਮਜੀਤ ਕੌਰ, ਰੋਹਿਤ ਮਲਹੋਤਰਾ ਆਦਿ ਦਾ ਸਮਾਜ ਪ੍ਰਤੀ ਸੇਵਾਵਾਂ ਦੇਖਦਿਆਂ ਸਨਮਾਨਤ ਕੀਤਾ ਗਿਆ ਅਤੇ ਮੈਂਬਰਾਂ ਦਾ ਜਨਮ ਦਿਨ ਵੀ ਮਨਾਇਆ ਗਿਆ| ਇਸ ਦੌਰਾਨ ਮਲਕੀਅਤ ਸਿੰਘ ਸਿੱਧੂ, ਦੇਵੀ ਦਿਆਲ ਗੋਇਲ, ਹਰਬੰਸ ਬਾਂਸਲ, ਡਾ. ਬੀ. ਕੇ. ਚੋਪੜਾ, ਰਾਕੇਸ਼ ਜਿੰਦਲ, ਰਾਜੀਵ ਬਾਂਸਲ, ਰਾਜੀਵ ਗੋਇਲ, ਐਮ. ਢਿਲੋਂ ਅਤੇ ਅਜੀਤ ਸਿੰਘ ਭੱਟੀ ਮੌਜੂਦ ਸਨ|


Comments Off on ਵੈਲਫੇਅਰ ਸੁਸਾਇਟੀ ਨੇ ਮਨਾਇਆ ਸਥਾਪਨਾ ਦਿਵਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.