ਮਿਆਰੀ ਗੀਤਾਂ ਦਾ ਸਿਰਜਣਹਾਰ !    ਸੰਘਰਸ਼ ਵਿੱਚੋਂ ਨਿਕਲੀ ਸ਼ਖ਼ਸੀਅਤ !    ਹੁਣ ਅਭਿਨੈ ਰਾਹੀਂ ਖ਼ੁਦ ਨੂੰ ਪ੍ਰਗਟਾਏਗਾ ਟੈਰੇਂਸ ਲੇਵਿਸ !    ਰਾਜੀਵ ਠਾਕੁਰ ਦਾ ਝੁਕਾਅ ਹੁਣ ਪੰਜਾਬੀ ਫ਼ਿਲਮਾਂ ਵੱਲ !    ਛੋਟਾ ਪਰਦਾ !    ‘ਝਾਂਜਰਾਂ’ ਰਾਹੀਂ ਸੱਭਿਅਕ ਛਣਕਾਰ ਪਾ ਰਹੀ ਹੀਰ !    ਜਾਦੂ ਬਿਖੇਰਨ ਲਈ ਤਿਆਰ ਜੋੜੀਆਂ !    ਪੰਜਾਬੀ ਗਾਇਕੀ ਦਾ ਚਮਕਦਾ ਸਿਤਾਰਾ !    ਸਾਂਝੇ ਪੰਜਾਬ ਦੀ ਗਾਇਕਾ ਜ਼ੁਬੈਦਾ ਖਾਨੁਮ ਨੂੰ ਯਾਦ ਕਰਦਿਆਂ !    ਬੁਰੀ ਆਦਤ !    

ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ

Posted On March - 21 - 2017
ਗੁਰਦੁਆਰਾ ਸ਼ਹੀਦਾਂ ਮਾਹਿਲਪੁਰ ਵਿੱਚ ਵਾਰਾਂ ਪੇਸ਼ ਕਰਦਾ ਇਕ ਢਾਡੀ ਜਥਾ। -ਫੋਟੋ: ਸੇਖੋਂ

ਗੁਰਦੁਆਰਾ ਸ਼ਹੀਦਾਂ ਮਾਹਿਲਪੁਰ ਵਿੱਚ ਵਾਰਾਂ ਪੇਸ਼ ਕਰਦਾ ਇਕ ਢਾਡੀ ਜਥਾ। -ਫੋਟੋ: ਸੇਖੋਂ

ਪੱਤਰ ਪ੍ਰੇਰਕ
ਗੜ੍ਹਸ਼ੰਕਰ, 20 ਮਾਰਚ
ਇੱਥੇ ਸਥਿਤ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ’ਚ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਤੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸਜਾਏ ਗਏ ਦੀਵਾਨ  ਮੌਕੇ ਕਥਾਵਾਚਕ, ਰਾਗੀ, ਢਾਡੀ ਤੇ ਹੋਰ ਪੰਥਕ ਸ਼ਖ਼ਸੀਅਤਾਂ ਨੇ ਰਸਭਿੰਨੇ ਕੀਰਤਨ, ਵਾਰਾਂ ਤੇ ਗੁਰਬਾਣੀ ਕਥਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਭਾਈ ਰਾਮ ਸਿੰਘ ਹਜੂਰੀ ਰਾਗੀ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਹਰਦੀਪ ਸਿੰਘ ਖਾਲਸਾ ਪਟਿਆਲੇ ਵਾਲੇ, ਭਾਈ ਹਰਮੇਸ਼ ਸਿੰਘ ਹਜੂਰੀ ਰਾਗੀ ਜਥਾ ਸ਼ਹੀਦਾਂ, ਗਿਆਨੀ ਜਰਨੈਲ ਸਿੰਘ ਲਲਵਾਣ,  ਗਿਆਨੀ ਜਸਵਿੰਦਰ ਸਿੰਘ ਦਾਦੂਵਾਲ, ਗਿਆਨੀ ਦਿਆਲ ਸਿੰਘ ਕਥਾਵਾਚਕ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਤੇ ਢਾਡੀ ਤਰਲੋਚਨ ਸਿੰਘ ਭੁਮੱਦੀ ਦੇ ਜਥਿਆਂ ਨੇ ਕੀਰਤਨ, ਕਥਾ ਅਤੇ ਜੋਸ਼ੀਲੀਆਂ ਸਿੱਖ ਇਤਿਹਾਸ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਚੈਂਚਲ ਸਿੰਘ, ਹੈੱਡ ਗ੍ਰੰਥੀ ਹਰਬੰਸ ਸਿੰਘ, ਗ੍ਰੰਥੀ ਗੁਰਜਿੰਦਰ ਸਿੰਘ, ਇਕਬਾਲ ਸਿੰਘ ਖੇੜਾ, ਗਿਆਨੀ ਸੰਤੋਖ ਸਿੰਘ, ਸੁਖਵਿੰਦਰ ਕੌਰ ਬੈਂਸ ਸਰਪੰਚ ਕਹਾਰਪੁਰ, ਜਗਦੀਪ ਸਿੰਘ ਕੌਸਲਰ, ਭੁਪਿੰਦਰ ਸਿੰਘ ਹੰਦੋਵਾਲ, ਪਰਮਜੀਤ ਸਿੰਘ ਮੇਘੋਵਾਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।


Comments Off on ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.