ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਸ਼ਿਵਮ ਤੇ ਜੇਜੀ ਕਾਲਜ ਨੇ ਯੁਵਕ ਮੇਲੇ ਵਿੱਚ ਮਾਰਿਆ ਮਾਅਰਕਾ

Posted On March - 20 - 2017
ਸ਼ਿਵਮ ਕਾਲਜ ਵਿੱਚ ਜੇਤੂ ਵਿਦਿਆਰਥੀ ਪ੍ਰਬੰਧਕਾਂ ਨਾਲ।

ਸ਼ਿਵਮ ਕਾਲਜ ਵਿੱਚ ਜੇਤੂ ਵਿਦਿਆਰਥੀ ਪ੍ਰਬੰਧਕਾਂ ਨਾਲ।

ਪੱਤਰ ਪ੍ਰੇਰਕ
ਲਹਿਰਾਗਾਗਾ, 20 ਮਾਰਚ
ਇਥੋਂ ਦੇ ਸ਼ਿਵਮ ਕਾਲਜ ਆਫ਼ ਐਜੂਕੇਸ਼ਨ ਖੋਖਰ ਕਲਾਂ ਦੇ ਵਿਦਿਆਰਥੀਆਂ ਨੇ ਡਾਇਰੈਕਟੋਰੇਟ ਆਫ ਯੂਥ ਸਰਵਿਸਿਜ਼ ਪੰਜਾਬ ਵੱਲੋਂ ਕਰਵਾਏ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਵਿਚ ਭਾਸ਼ਣ ਕਲਾ, ਪੁਰਾਤਨ ਪਹਿਰਾਵਾ, ਮਮਿੱਕਰੀ ਲੋਕ ਗੀਤ ਅਤੇ ਪੁਰਾਤਨ ਮੁਕਾਬਲੇ ਵਿੱਚ ਹਿੱਸਾ ਲਿਆ। ਇਸ ਮੇਲੇ ਵਿੱਚ ਮਮਿੱਕਰੀ ਦੇ ਮੁਕਾਬਲੇ ਵਿੱਚ ਕਾਲਜ ਦੇ ਵਿਦਿਆਰਥੀ ਜਗਦੀਪ ਸਿੰਘ ਨੇ ਪਹਿਲਾ ਸਥਾਨ, ਭਾਸ਼ਣ ਮੁਕਾਬਲੇ ਵਿੱਚ ਗੁਲਫਸਾ ਬੇਗਮ ਨੇ ਦੂਸਰਾ, ਪੱਖੀ ਬੁਣਨ ਮੁਕਾਬਲੇ ਵਿੱਚ ਕਿਰਨਜੀਤ ਕੌਰ ਨੇ ਦੂਸਰਾ ਸਥਾਨ, ਪੁਰਾਤਨ ਪਹਿਰਾਵੇ ਵਿੱਚ ਗੁਰਜੀਤ ਕੌਰ ਨੇ ਦੂਸਰਾ, ਵੇਸਟ ਮਟੀਰੀਅਲ ਮੁਕਾਬਲੇ ਵਿੱਚ ਪ੍ਰਭਜੋਤ ਕੌਰ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਡਾਇਰੈਕਟਰ ਯੂਥ ਸਰਵਿਸਿਜ਼ ਅਰੁਣ ਕੁਮਾਰ ਨੇ ਜੇਤੂ ਵਿਦਿਆਰਥੀਆਂ ਤੇ ਕਾਲਜ ਪ੍ਰਿੰਸੀਪਲ ਰਮਨਦੀਪ ਕੌਰ ਨੂੰ ਸਨਮਾਨਿਤ ਕੀਤਾ। ਜੇਤੂ ਵਿਦਿਆਰਥੀਆਂ ਦਾ ਕਾਲਜ ਪਹੁੰਚਣ ’ਤੇ ਕਾਲਜ ਪ੍ਰਧਾਨ ਸਨਮੀਕ ਸਿੰਘ ਹੈਨਰੀ ਅਤੇ ਪ੍ਰਿੰਸੀਪਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਟੀਮ ਇੰਚਾਰਜ ਸ਼ਮਨਦੀਪ ਸਿੰਘ ਗਿੱਲ ਅਤੇ ਕਾਲਜ ਦਾ ਸਟਾਫ ਹਾਜ਼ਰ ਸੀ। ਇਸੇ ਦੌਰਾਨ ਜਸਮੇਰ ਸਿੰਘ ਜੇਜੀ ਕਾਲਜ ਦੇ ਵਿਦਿਆਰਥੀਆਂ ਨੇ ਕਵਿਸ਼ਰੀ ਅਤੇ ਪੀੜ੍ਹੀ ਦੀ ਬੁਣਾਈ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਨਾਲਾ ਬੁਣਨ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਕਾਲਜ ਦੇ ਚੇਅਰਮੈਨ ਇੰਦਰਜੀਤ ਸਿੰਘ ਜੇਜੀ ਅਤੇ ਪ੍ਰਿੰਸੀਪਲ ਡਾ. ਗੁਰਦੀਪ ਕੌਰ ਨੇ ਸਨਮਾਨਿਤ ਕੀਤਾ।


Comments Off on ਸ਼ਿਵਮ ਤੇ ਜੇਜੀ ਕਾਲਜ ਨੇ ਯੁਵਕ ਮੇਲੇ ਵਿੱਚ ਮਾਰਿਆ ਮਾਅਰਕਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.