ਮਿਆਰੀ ਗੀਤਾਂ ਦਾ ਸਿਰਜਣਹਾਰ !    ਸੰਘਰਸ਼ ਵਿੱਚੋਂ ਨਿਕਲੀ ਸ਼ਖ਼ਸੀਅਤ !    ਹੁਣ ਅਭਿਨੈ ਰਾਹੀਂ ਖ਼ੁਦ ਨੂੰ ਪ੍ਰਗਟਾਏਗਾ ਟੈਰੇਂਸ ਲੇਵਿਸ !    ਰਾਜੀਵ ਠਾਕੁਰ ਦਾ ਝੁਕਾਅ ਹੁਣ ਪੰਜਾਬੀ ਫ਼ਿਲਮਾਂ ਵੱਲ !    ਛੋਟਾ ਪਰਦਾ !    ‘ਝਾਂਜਰਾਂ’ ਰਾਹੀਂ ਸੱਭਿਅਕ ਛਣਕਾਰ ਪਾ ਰਹੀ ਹੀਰ !    ਜਾਦੂ ਬਿਖੇਰਨ ਲਈ ਤਿਆਰ ਜੋੜੀਆਂ !    ਪੰਜਾਬੀ ਗਾਇਕੀ ਦਾ ਚਮਕਦਾ ਸਿਤਾਰਾ !    ਸਾਂਝੇ ਪੰਜਾਬ ਦੀ ਗਾਇਕਾ ਜ਼ੁਬੈਦਾ ਖਾਨੁਮ ਨੂੰ ਯਾਦ ਕਰਦਿਆਂ !    ਬੁਰੀ ਆਦਤ !    

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਪ੍ਰੋ. ਅੱਛਰੂ ਸਿੰਘ ਦੀ ਪੁਸਤਕ ਲੋਕ ਅਰਪਣ

Posted On March - 20 - 2017
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁਸਤਕ ‘ਸ਼ਖ਼ਸੀਅਤ ਵਿਕਾਸ, ਕੋਮਲ ਹੁਨਰ ਅਤੇ ਮਾਨਵੀ ਕਦਰਾਂ-ਕੀਮਤਾਂ’ ਰਿਲੀਜ਼ ਕਰਦੇ ਹੋਏ| -ਫੋਟੋ: ਭਿੰਡਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁਸਤਕ ‘ਸ਼ਖ਼ਸੀਅਤ ਵਿਕਾਸ, ਕੋਮਲ ਹੁਨਰ ਅਤੇ ਮਾਨਵੀ ਕਦਰਾਂ-ਕੀਮਤਾਂ’ ਰਿਲੀਜ਼ ਕਰਦੇ ਹੋਏ| -ਫੋਟੋ: ਭਿੰਡਰ

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 20 ਮਾਰਚ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਲੇਖਕ ਪ੍ਰੋ. ਅੱਛਰੂ ਸਿੰਘ ਵੱਲੋਂ ਲਿਖੀ ਪੁਸਤਕ ‘ਸ਼ਖ਼ਸੀਅਤ ਵਿਕਾਸ, ਕੋਮਲ ਹੁਨਰ ਅਤੇ ਮਾਨਵੀ ਕਦਰਾਂ-ਕੀਮਤਾਂ’ ਨੂੰ ਖ਼ਾਲਸਾ ਕਾਲਜ ਪਟਿਆਲਾ ਵਿੱਚ ਲੋਕ-ਅਰਪਣ ਕੀਤਾ| ਇਸ ਮੌਕੇ ਪ੍ਰੋ. ਬਡੂੰਗਰ ਨੇ ਕਿਹਾ ਪ੍ਰੋ. ਅੱਛਰੂ ਸਿੰਘ ਪਹਿਲਾਂ ਵੀ ਬਹੁਤ ਸਾਰੀਆਂ ਗਿਆਨਵਰਧਕ ਪੁਸਤਕਾਂ ਦੀ ਰਚਨਾ ਕਰ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਪੁਸਤਕਾਂ ਸਮਾਜ ਨੂੰ ਹਮੇਸ਼ਾ ਉਸਾਰੂ ਸੇਧ ਦਿੰਦੀਆਂ ਹਨ|
ਸ਼ਖ਼ਸੀਅਤ ਵਿਕਾਸ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਜੀਵਨ ਦੇ ਕਿਸੇ ਵੀ ਖ਼ੇਤਰ ਵਿੱਚ ਸਫ਼ਲ ਹੋਣ ਲਈ ਅਤੇ ਸਮਾਜ ਵਿੱਚ ਮਾਣ-ਸਨਮਾਨ ਪ੍ਰਾਪਤ ਕਰਨ ਲਈ, ਮਨੁੱਖ ਦੀ ਸ਼ਖ਼ਸੀਅਤ ਇਕ ਅਹਿਮ ਭੂਮਿਕਾ ਨਿਭਾਉਂਦੀ ਹੈ| ਇਸ ਮੌਕੇ ਪੁਸਤਕ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. ਅੱਛਰੂ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ ਇਹ ਆਪਣੀ ਕਿਸਮ ਦੀ ਪਹਿਲੀ ਪੁਸਤਕ ਹੈ ਅਤੇ ਇਸ ਵਿੱਚ ਮਨੁੱਖੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਨਿੱਗਰ ਸੁਝਾਅ ਦਿੱਤੇ ਗਏ ਹਨ|
ਇਸ ਦੇ ਨਾਲ ਹੀ ਇਸ ਪੁਸਤਕ ਵਿੱਚ ਸਮਾਂ-ਪ੍ਰਬੰਧ, ਤਣਾਅ-ਮੁਕਤੀ, ਲੀਡਰਸ਼ਿਪ, ਸਿਹਤ ਸੁਧਾਰ, ਬੌਧਿਕ ਵਿਕਾਸ, ਸੰਚਾਰ-ਯੋਗਤਾਵਾਂ, ਮਾਨਵੀ ਕਦਰਾਂ-ਕੀਮਤਾਂ, ਸਦਾਚਾਰਿਕ ਸਿੱਖਿਆ ਅਤੇ ਪੇਸ਼ਾਵਰੀ ਨੈਤਿਕਤਾ ਆਦਿ ਵਿਸ਼ਿਆਂ ਬਾਰੇ ਚਰਚਾ ਕੀਤੀ ਗਈ ਹੈ| ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਇਹ ਪੁਸਤਕ ਨਾ ਕੇਵਲ ਨੌਜਵਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਹੀ ਲਾਹੇਵੰਦ ਸਿੱਧ ਹੋਵੇਗੀ ਸਗੋਂ ਹਰ ਉਮਰ ਅਤੇ ਹਰ ਵਰਗ ਦੇ ਲੋਕ ਵੀ ਇਸ ਤੋਂ ਪੂਰਾ ਲਾਭ ਉਠਾ ਸਕਦੇ ਹਨ|


Comments Off on ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਪ੍ਰੋ. ਅੱਛਰੂ ਸਿੰਘ ਦੀ ਪੁਸਤਕ ਲੋਕ ਅਰਪਣ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.