ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਸਮਰਾਲਾ ਵਿੱਚ ਨਸ਼ੇ ਦੇ ਖਾਤਮੇ ਲਈ ਮੁਹਿੰਮ

Posted On March - 20 - 2017

ਪੱਤਰ ਪੇ੍ਰਕ
ਮਾਛੀਵਾੜਾ, 20 ਮਾਰਚ
ਕਾਂਗਰਸ ਸਰਕਾਰ ਵਲੋਂ ਪੰਜਾਬ ਦੀ ਸੱਤਾ ਦੀ ਕਮਾਨ ਸੰਭਾਲਦੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਹਫ਼ਤੇ ’ਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸੂਬਾ ਪੱਧਰ ’ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਹਲਕਾ ਸਮਰਾਲਾ ਦੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਪਹੁੰਚ ਚੁੱਕੇ ਹਨ ਕਿ ਇਸ ਇਲਾਕੇ ’ਚੋਂ ਨਸ਼ੇ ਦਾ ਮੁਕੰਮਲ ਸਫ਼ਾਇਆ ਕੀਤਾ ਜਾਵੇ।
ਅੱਜ ਇਸ ਸਬੰਧੀ ਡੀ.ਐਸ.ਪੀ ਸਮਰਾਲਾ ਜੀ.ਪੀ ਸਿੰਘ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਖਿਲਾਫ਼ ਵਿਸ਼ੇਸ ਮੁਹਿੰਮ ਵਿੱਢ ਦਿੱਤੀ ਗਈ ਹੈ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਨਸ਼ਾ ਤਸਕਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਸ਼ੇੜੀਆਂ ਦੀ ਵੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਅਤੇ ਜੇਕਰ ਉਹ ਨਸ਼ਾ ਛੱਡਣਾ ਚਾਹੁੰਦੇ ਹਨ ਤਾਂ ਪੁਲੀਸ ਤੇ ਪ੍ਰਸ਼ਾਸਨ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਏਗਾ ਅਤੇ ਇਲਾਜ ਕਰਵਾਇਆ ਜਾਵੇਗਾ।
ਹਲਕਾ ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਇਸ ਮੌਕੇ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ  ਵਿਅਕਤੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤੇ ਨਸ਼ੇੜੀਆਂ ਦੇ ਹੱਕ ਵਿਚ ਪੁਲੀਸ ਕੋਲ ਸਿਫ਼ਾਰਸ਼ ਕਰਵਾਉਣ ਲਈ ਨਾ ਆਵੇ।


Comments Off on ਸਮਰਾਲਾ ਵਿੱਚ ਨਸ਼ੇ ਦੇ ਖਾਤਮੇ ਲਈ ਮੁਹਿੰਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.