ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

‘ਸੈਫੀ’ ਨੇ ਯੂਨੀਵਰਸਿਟੀ ਦਾ ਮੁੱਖ ਗੇਟ ਦੋ ਘੰਟਿਆਂ ਲਈ ਰੱਖਿਆ ਬੰਦ

Posted On March - 20 - 2017
ਵਿਦਿਆਰਥੀ ਜਥੇਬੰਦੀ ਦੇ ਕਾਰਕੁਨ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਧਰਨਾ  ਦਿੰਦੇ ਹੋਏ। -ਫ਼ੋਟੋ: ਅਕੀਦਾ

ਵਿਦਿਆਰਥੀ ਜਥੇਬੰਦੀ ਦੇ ਕਾਰਕੁਨ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਧਰਨਾ ਦਿੰਦੇ ਹੋਏ। -ਫ਼ੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 20 ਮਾਰਚ
ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ (ਐਸਵਾਈਐਫਆਈ) ਨੇ ਅੱਜ ਯੂਨੀਵਰਸਿਟੀ ਦਾ ਮੁੱਖ ਗੇਟ ਦੋ ਘੰਟੇ ਲਈ ਬੰਦ ਕਰ ਦਿੱਤਾ। ਜਥੇਬੰਦੀ ਦੇ ਆਗੂ ਇਹ ਮੰਗ ਕਰ ਰਹੇ ਸਨ ਕਿ ਡਾ. ਜਸਪਾਲ ਸਿੰਘ ਦੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਹਿਣ ਸਮੇਂ ਜੋ ਵੀ ਕਥਿਤ ਬੇਨਿਯਮੀਆਂ, ਗਲਤ ਭਰਤੀਆਂ, ਵਿੱਤੀ ਘਪਲੇਬਾਜ਼ੀਆਂ ਅਤੇ ਹੋਰ ਸਾਰੇ ਪੱਖਾਂ ਦੀ ਜਾਂਚ ਵਿਜੀਲੈਂਸ ਵੱਲੋਂ ਕਰਾਈ ਜਾਵੇ। ਗੇਟ ਖੋਲ੍ਹਣ ਤੋਂ ਬਾਅਦ ਜਥੇਬੰਦੀ ਨੇ ਲਾਇਬਰੇਰੀ ਤੱਕ ਮਾਰਚ ਕੀਤਾ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਸਬੰਧੀ ਅੱਜ ਜਥੇਬੰਦੀ ਦੇ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਵਿੱਚ ਮੰਗ ਪੱਤਰ ਵੀ ਦਿੱਤਾ। ਜਥੇਬੰਦੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਇੰਚਾਰਜ ਪਰਮਜੀਤ ਸਿੰਘ ਨੇ ਕਿਹਾ ਹੈ ਕਿ ਵਾਈਸ ਚਾਂਸਲਰ ਨੇ ਕਦੇ ਵੀ ਯੂਨੀਵਰਸਿਟੀ ਨੂੰ ਆਪਣੀ ਨਹੀਂ ਸਮਝਿਆ ਸਗੋਂ ਆਪਣੇ ਨਿੱਜੀ ਹਿਤਾਂ ਦੀ ਪੂਰਤੀ ਲਈ ਯੂਨੀਵਰਸਿਟੀ ਦੇ ਸਿਧਾਂਤਾਂ, ਇਸ ਦੇ ਅਸੂਲਾਂ, ਇਸ ਦੀ ਨਿਰੋਲ ਅਕਾਦਮਿਕਤਾ ਦੀ ਬਲੀ ਦਿੱਤੀ ਹੈ। ਸੈਫੀ ਦੇ ਸਾਬਕਾ ਪ੍ਰਧਾਨ ਕੁਲਵਿੰਦਰ ਨੇ ਕਿਹਾ ਕਿ ਡਾ. ਜਸਪਾਲ ਸਿੰਘ ਨੇ ਆਪਣੇ ਹਿੱਤਾਂ ਦੀ ਪੂਰਤੀ ਕਰਨ ਲਈ ਯੂਨੀਵਰਸਿਟੀ ਦੇ ਮਹਿੰਗੇ ਭਾਅ ਦੀ 6 ਏਕੜ ਜ਼ਮੀਨ ਮੈਰੀਟੋਰੀਅਸ ਸਕੂਲ ਨੂੰ ਦੇ ਦਿੱਤੀ। ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਡਾ. ਜਸਪਾਲ ਸਿੰਘ ਨੂੰ ਚੁੱਪ ਚੁਪੀਤੇ ਨਾ ਜਾਣ ਦਿੱਤਾ ਜਾਵੇ ਸਗੋਂ ਉਸ ਵੱਲੋਂ ਯੂਨੀਵਰਸਿਟੀ ਦੀ ਮਾੜੀ ਹਾਲਤ ਕਰਨ ਦੇ ਸਾਰੇ ਮਾਮਲਿਆਂ ਦੀ ਜਾਂਚ ਕੀਤੀ ਜਾਵੇ। ਇਸ ਮੌਕੇ ਸੰਦੀਪ ਢਿੱਲੋਂ, ਕਰਨਜੀਤ, ਗੁਰਜੀਤ ਬਰਾੜ, ਅਮਰਵੀਰ ਸਰਹਾਲੀ, ਸੀਤੂ ਹੰਜਰਾ, ਗੁਰਲਾਲ ਸਿੰਘ ਸਰਪੰਚ ਚਪੜ ਨੇ ਵੀ ਸੰਬੋਧਨ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਡਾ.      ਜਸਪਾਲ ਸਿੰਘ ਖਿਲਾਫ਼ ਜਾਂਚ ਨਾ ਕਰਾਈ ਗਈ ਤਾਂ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ।


Comments Off on ‘ਸੈਫੀ’ ਨੇ ਯੂਨੀਵਰਸਿਟੀ ਦਾ ਮੁੱਖ ਗੇਟ ਦੋ ਘੰਟਿਆਂ ਲਈ ਰੱਖਿਆ ਬੰਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.