ਮਿਆਰੀ ਗੀਤਾਂ ਦਾ ਸਿਰਜਣਹਾਰ !    ਸੰਘਰਸ਼ ਵਿੱਚੋਂ ਨਿਕਲੀ ਸ਼ਖ਼ਸੀਅਤ !    ਹੁਣ ਅਭਿਨੈ ਰਾਹੀਂ ਖ਼ੁਦ ਨੂੰ ਪ੍ਰਗਟਾਏਗਾ ਟੈਰੇਂਸ ਲੇਵਿਸ !    ਰਾਜੀਵ ਠਾਕੁਰ ਦਾ ਝੁਕਾਅ ਹੁਣ ਪੰਜਾਬੀ ਫ਼ਿਲਮਾਂ ਵੱਲ !    ਛੋਟਾ ਪਰਦਾ !    ‘ਝਾਂਜਰਾਂ’ ਰਾਹੀਂ ਸੱਭਿਅਕ ਛਣਕਾਰ ਪਾ ਰਹੀ ਹੀਰ !    ਜਾਦੂ ਬਿਖੇਰਨ ਲਈ ਤਿਆਰ ਜੋੜੀਆਂ !    ਪੰਜਾਬੀ ਗਾਇਕੀ ਦਾ ਚਮਕਦਾ ਸਿਤਾਰਾ !    ਸਾਂਝੇ ਪੰਜਾਬ ਦੀ ਗਾਇਕਾ ਜ਼ੁਬੈਦਾ ਖਾਨੁਮ ਨੂੰ ਯਾਦ ਕਰਦਿਆਂ !    ਬੁਰੀ ਆਦਤ !    

ਸੜਕ ਹਾਦਸੇ ’ਚ ਨੌਜਵਾਨ ਹਲਾਕ; ਦੋ ਜ਼ਖ਼ਮੀ

Posted On March - 20 - 2017
ਸੁਖਵੀਰ ਸਿੰਘ ਸਨੀ ਦੀ ਫਾਈਲ ਫੋਟੋ।

ਸੁਖਵੀਰ ਸਿੰਘ ਸਨੀ ਦੀ ਫਾਈਲ ਫੋਟੋ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 20 ਮਾਰਚ
ਸਥਾਨਕ ਕੁਹਾੜਾ ਰੋਡ ’ਤੇ ਪਿੰਡ ਰਜ਼ੂਲ ਦੇ ਅੱਡੇ ਨੇੜੇ ਵਾਪਰੇ ਸੜਕ ਹਾਦਸੇ ’ਚ ਨੌਜਵਾਨ ਸੁਖਵੀਰ ਸਿੰਘ ਸਨੀ (27) ਪੁੱਤਰ ਰਜਿੰਦਰ ਸਿੰਘ ਵਾਸੀ ਸੁੰਦਰ ਮਾਰਕਿਟ ਮਾਛੀਵਾੜਾ ਦੀ ਮੌਤ ਹੋ ਗਈ, ਜਦਕਿ ਇਕ ਔਰਤ ਸਮੇਤ 2 ਹੋਰ ਵਿਅਕਤੀ ਜਖ਼ਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਆਪਣੇ ਮੋਟਰਸਾਈਕਲ ’ਤੇ ਕੁਹਾੜਾ ਤੋਂ ਮਾਛੀਵਾੜਾ ਵੱਲ ਨੂੰ ਆ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਉਸਦੀ ਟੱਕਰ ਹੋ ਗਈ। ਇਸ ਹਾਦਸੇ ’ਚ ਸੁਖਵੀਰ ਸਿੰਘ ਸਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਸਰੇ ਮੋਟਰਸਾਈਕਲ ’ਤੇ ਸਵਾਰ ਇੱਕ ਪੁਰਸ਼ ਤੇ ਮਹਿਲਾ ਜਿਨ੍ਹਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਦੋਵਾਂ ਜਖ਼ਮੀਆਂ ਨੂੰ ਹਸਪਤਾਲ ਭੇਜਿਆ ਗਿਆ। ਘਟਨਾ ਦਾ ਪਤਾ ਚੱਲਣ ’ਤੇ  ਥਾਣਾ ਕੂੰਮਕਲਾਂ ਦੀ ਪੁਲੀਸ ਮੌਕੇ ’ਤੇ ਪੁੱਜੀ। ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਮ੍ਰਿਤਕ ਸੁਖਵੀਰ ਸਿੰਘ ਸਨੀ ਅਜੇ ਕੁਆਰਾ ਸੀ ਅਤੇ ਉਹ ਡੀ.ਜੇ. ਦਾ ਕੰਮ ਕਰਦਾ ਸੀ।


Comments Off on ਸੜਕ ਹਾਦਸੇ ’ਚ ਨੌਜਵਾਨ ਹਲਾਕ; ਦੋ ਜ਼ਖ਼ਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.