ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਹਸਪਤਾਲ ਦੇ ਬਾਥਰੂਮ ਵਿੱਚ ਔਰਤ ਨੇ ਬੱਚੀ ਨੂੰ ਦਿੱਤਾ ਜਨਮ

Posted On March - 20 - 2017

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 20 ਮਾਰਚ
ਸਿਵਲ ਹਸਪਤਾਲ ਵਿੱਚ ਦਾਖਲ ਇੱਕ ਔਰਤ ਨੇ ਸੋਮਵਾਰ ਦੇਰ ਸ਼ਾਮ ਨੂੰ ਹਸਪਤਾਲ ਦੇ ਬਾਥਰੂਮ ਵਿੱਚ ਬੱਚੀ ਨੂੰ ਜਨਮ ਦਿੱਤਾ। ਬਾਥਰੂਮ ਵਿੱਚ ਚੀਕਣ ਦੀ ਆਵਾਜ਼ ਸੁਣ ਕੇ ਹਸਪਤਾਲ ਦਾ ਸਟਾਫ ਉਥੇ ਪਹੁੰਚਿਆ। ਉਨ੍ਹਾਂ ਨੇ ਤੁਰੰਤ ਔਰਤ ਤੇ ਬੱਚੇ ਨੂੰ ਜ਼ੱਚਾ ਬੱਚਾ ਹਸਪਤਾਲ ਵਿੱਚ ਭੇਜਿਆ। ਜਾਣਕਾਰੀ ਮੁਤਾਬਕ ਗਿੱਲ ਰੋਡ ਅਰੋੜਾ ਪੈਲੇਸ ਨੇੜੇ ਰਹਿਣ ਵਾਲੇ ਕਰਮਜੀਤ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਗਰਭਵਤੀ  ਸੀ, ਜਿਸ ਨੂੰ ਅੱਜ ਦਰਦ ਸ਼ੁਰੂ ਹੋਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਡਾਕਟਰਾਂ ਨੇ ਉਸਦੀ ਜਾਂਚ ਕਰਨ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰ ਲਿਆ। ਜੋ ਕਿ ਸ਼ਾਮ ਨੂੰ ਹਸਪਤਾਲ ਦੇ ਬਾਥਰੂਮ ਵਿੱਚ ਗਈ। ਉਥੇ ਹੀ ਉਸਨੇ ਬੱਚੇ ਨੂੰ ਜਨਮ ਦੇ ਦਿੱਤਾ। ਹਸਪਤਾਲ ਦੇ ਸਟਾਫ਼ ਦਾ ਕਹਿਣਾ ਹੈ ਕਿ ਜ਼ੱਚਾ ਬੱਚਾ ਦੋਵਾਂ ਦੀ ਹਾਲਾਤ ਠੀਕ ਹੈ।


Comments Off on ਹਸਪਤਾਲ ਦੇ ਬਾਥਰੂਮ ਵਿੱਚ ਔਰਤ ਨੇ ਬੱਚੀ ਨੂੰ ਦਿੱਤਾ ਜਨਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.