ਮੋਦੀ ਅਮਰੀਕਾ ਦੌਰੇ ’ਤੇ ਜਾਣਗੇ !    ਗੁਹਾ ਨੂੰ ਮੋਦੀ ਦੀ ਆਲੋਚਨਾ ਲਈ ਮਿਲੀਆਂ ਧਮਕੀਆਂ !    ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਛੇਤੀ ਕਰਵਾਈਆਂ ਜਾਣ: ਮਾਨ !    ਅਮਰੀਕਾ ਵਿੱਚ ਖਾਲਸਾ ਸਾਜਨਾ ਦਿਵਸ ਨੂੰ ‘ਸਿੱਖ ਦਿਵਸ’ ਸਥਾਪਤ ਕਰਾਉਣ ਲਈ ਸਿੱਖ ਜਥੇਬੰਦੀਆਂ ਸਰਗਰਮ !    ਵਿਸ਼ੇਸ਼ ਸਰਦ-ਰੁੱਤ ਓਲੰਪਿਕ ਜੇਤੂ ਖਿਡਾਰੀਆਂ ਦਾ ਸਵਾਗਤ !    ਪੈਸੇ ਦੁੱਗਣੇ ਕਰਨ ਦੇ ਨਾਂ ’ਤੇ ਮਹਿਲਾ ਤੋਂ 25 ਹਜ਼ਾਰ ਲੁੱਟੇ !    ਬੈਂਸ ਨੇ ਪਟਿਆਲਾ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ !    ਬੰਗਲਾਦੇਸ਼ ਦੇ ਪਾਕਿ ਜਾਣ ਦੀ ਸੰਭਾਵਨਾ ਮੱਧਮ !    ਚੇਤਰ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਵੱਲੋਂ ਪਿੰਡਦਾਨ !    ਪ੍ਰਵੇਸ਼ ਪ੍ਰਾਜੈਕਟ ਦੇ 1200 ਅਧਿਆਪਕਾਂ ਨੂੰ ਪਿਤਰੀ ਸਕੂਲਾਂ ’ਚ ਵਾਪਸ ਭੇਜਿਆ !    

ਹਾਦਸੇ ਮਗਰੋਂ ਲੋਕਾਂ ਨੇ ਨਿਊ ਦੀਪ ਬੱਸ ਭੰਨੀ

Posted On March - 20 - 2017

ਜਸਵੰਤ ਜੱਸ
ਫ਼ਰੀਦਕੋਟ, 20 ਮਾਰਚ

ਹਾਦਸੇ ਬਾਅਦ ਭੜਕੇ ਲੋਕਾਂ ਵੱਲੋਂ ਭੰਨੀ ਦੀਪ ਬੱਸ।

ਹਾਦਸੇ ਬਾਅਦ ਭੜਕੇ ਲੋਕਾਂ ਵੱਲੋਂ ਭੰਨੀ ਦੀਪ ਬੱਸ।

ਇਥੋਂ ਨੇੜਲੇ ਪਿੰਡ ਕਲੇਰ ਕੋਲ ਫ਼ਰੀਦਕੋਟ ਤੋਂ ਅੰਮ੍ਰਿਤਸਰ ਜਾ ਰਹੀ ਨਿਊ ਦੀਪ ਟਰਾਂਸਪੋਰਟ ਕੰਪਨੀ ਦੀ ਬੱਸ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 17 ਸਾਲਾ ਲੜਕੀ ਤੇ ਉਸ ਦਾ ਪਿਤਾ ਜ਼ਖ਼ਮੀ ਹੋ ਗਏ। ਬੱਸ ਚਾਲਕ ’ਤੇ ਅਣਗਹਿਲੀ ਦੇ ਦੋਸ਼ ਲਾਉਂਦਿਆਂ ਸਵਾਰੀਆਂ ਤੇ ਚਸ਼ਮਦੀਦਾਂ ਨੇ ਗੁੱਸੇ ਵਿੱਚ ਆ ਕੇ ਬੱਸ ਭੰਨ ਦਿੱਤੀ। ਬੱਸ ਦੀ ਭੰਨਤੋੜ ਦੇ ਰੌਲੇ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਮੋਟਰਸਾਈਕਲ ਨੂੰ ਅਣਪਛਾਤੇ ਵਿਅਕਤੀ ਘਟਨਾ ਸਥਾਨ ਤੋਂ ਚੁੱਕ ਕੇ ਲੈ ਗਏ।
ਜਾਣਕਾਰੀ ਅਨੁਸਾਰ ਬੱਸ (ਪੀਬੀ 30ਆਰ 4048) ਫਰੀਦਕੋਟ ਤੋਂ ਅੰਮ੍ਰਿਤਸਰ ਜਾ ਰਹੀ ਸੀ ਜਦੋਂ ਕਿ ਮੋਟਰਸਾਈਕਲ ਸਵਾਰ (ਪੀਬੀ 05ਯੂ 5427) ਮੁੱਦਕੀ ਤੋਂ ਫ਼ਰੀਦਕੋਟ ਆ ਰਿਹਾ ਸੀ। ਪਿੰਡ ਕਲੇਰ ਨਜ਼ਦੀਕ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਹਰਪ੍ਰੀਤ ਸਿੰਘ ਤੇ ਉਸ ਦੀ ਧੀ ਕਮਲਜੀਤ ਕੌਰ ਡਿੱਗ ਪਏ ਅਤੇ ਉਨ੍ਹਾਂ ਦੇ ਗੰਭੀਰ ਸੱਟਾਂ ਵੱਜੀਆਂ। ਇਹ ਦੋਵੇਂ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਹਨ। ਜ਼ਿਲ੍ਹਾ ਪੁਲੀਸ ਮੁਖੀ ਡਾ. ਨਾਨਕ ਸਿੰਘ ਨੇ ਕਿਹਾ ਕਿ ਬੱਸ ਚਾਲਕ ਖ਼ਿਲਾਫ਼ ਅਣਗਹਿਲੀ ਵਰਤਣ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸੂਤਰਾਂ ਅਨੁਸਾਰ ਬੱਸ ਦੀ ਭੰਨਤੋੜ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਦੀਪ ਬੱਸ ਕੰਪਨੀ ਦੇ ਮਾਲਕ ਹਰਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਹਾਦਸੇ ਬਾਰੇ ਪੂਰੀ ਜਾਣਕਾਰੀ ਨਹੀਂ ਹੈ ਪਰ ਉਨ੍ਹਾਂ ਨੇ ਸਟਾਫ਼ ਨੂੰ ਬੱਸਾਂ ਜ਼ਿੰਮੇਵਾਰੀ ਨਾਲ ਚਲਾਉਣ ਦੀ ਹਦਾਇਤ ਕੀਤੀ ਹੋਈ ਹੈ।


Comments Off on ਹਾਦਸੇ ਮਗਰੋਂ ਲੋਕਾਂ ਨੇ ਨਿਊ ਦੀਪ ਬੱਸ ਭੰਨੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.