ਹੜਤਾਲ ਜਾਰੀ ਰੱਖਣਗੇ ਮੀਟ ਵਿਕਰੇਤਾ !    ਕਿੰਨੇ ਕੁ ਸਾਰਥਕ ਹਨ ਮਹਿਲਾ ਵਿਕਾਸ ਵਿਭਾਗ ਤੇ ਕਮਿਸ਼ਨ ? !    ‘ਬਲੱਡ ਮਨੀ’ ਦਾ ਸੰਕਲਪ ਤੇ ਮਹੱਤਵ !    ਜਾਂਚ-ਪੜਤਾਲ ’ਚ ਘਚੋਲਾ ਪਾਉਣਾ ਕੋਈ ਸਾਥੋਂ ਸਿੱਖੇ... !    ਮੇਅਰ ਦੇ ਜਾਤੀ ਪ੍ਰਮਾਣ ਪੱਤਰ ਦੀ ਹੋਵੇਗੀ ਜਾਂਚ !    ਐਸਵਾਈਐਲ ਮੁੱਦੇ ’ਤੇ ਸਾਥ ਦਿਆਂਗੇ: ਤੰਵਰ !    ਲੰਬੀ ਤੇ ਕਬਰਵਾਲਾ ਸਣੇ ਗਿਆਰਾਂ ਥਾਣਿਆਂ ਦੇ ਮੁਖੀ ਬਦਲੇ !    ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ’ਚ ਘਿਰੀ !    ਕਾਵਿ ਕਿਆਰੀ !    ਕਿਉਂ ਵਿਸਰ ਗਏ ਨੇ ਭਵਿੱਖ ਦੇ ਖ਼ਤਰੇ !    

ਜ਼ਿਲ੍ਹਾ ਅਧਿਕਾਰੀਆਂ ਤੋਂ ਬਾਅਦ ਹੁਣ ਹੇਠਲੇ ਅਧਿਕਾਰੀਆਂ ਦੇ ਤਬਾਦਲਿਆਂ ਦੀ ਤਿਆਰੀ

Posted On March - 21 - 2017

ਪੱਤਰ ਪੇ੍ਰਕ
ਬਟਾਲਾ, 20 ਮਾਰਚ
ਪੰਜਾਬ ਵਿਚ ਸੱਤਾ ਸੰਭਾਲਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਤਬਾਦਲੇ ਕਰ  ਦਿੱਤੇ ਹਨ ਤੇ ਹੁਣ ਛੇਤੀ ਹੀ ਸਾਰੀਆਂ ਸਬ-ਡਿਵੀਜ਼ਨਾਂ ਦੇ ਐਸਡੀਐਮ ਅਤੇ ਤਹਿਸੀਲਾਂ ਦੇ ਤਹਿਸੀਲਦਾਰ ਵੀ ਬਦਲੇ ਜਾ ਰਹੇ ਹਨ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਅਧਿਕਾਰੀਆਂ ਦੀਆਂ ਬਦਲੀਆਂ ਦੀਆਂ ਸੂਚੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਇਹ ਸਾਰੀ ਕਵਾਇਦ ਕਿਸੇ ਸਿਆਸੀ ਰੰਜਿਸ਼ਬਾਜ਼ੀ ਜਾਂ ਬਦਲਾਖ਼ੋਰੀ ਕਰਕੇ ਨਹੀਂ ਕੀਤੀ ਜਾ ਰਹੀ ਹੈ ਸਗੋਂ ਪ੍ਰਸ਼ਾਸਨਿਕ ਢਾਂਚੇ ਵਿਚ ਸੁਧਾਰ ਲਿਆਉਣ ਲਈ ਕੀਤਾ ਜਾਣ ਵਾਲਾ ਇਹ ਇਕ ਰੁਟੀਨ ਕਾਰਜ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਇਹ ਮੰਨਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਤਰਜੀਹ ਇਹ ਹੈ ਕਿ ਸਾਰਾ ਸਿਸਟਮ ਨਵਿਆਇਆ ਜਾਵੇ ਤੇ ਲੋਕ ਸੇਵਾ ਨੂੰ ਸਮਰਪਿਤ ਅਧਿਕਾਰੀਆਂ ਦੀ ਨਿਯੁਕਤੀ ਢੁਕਵੇਂ ਥਾਂਵਾਂ ’ਤੇ ਹੋਵੇ ਤਾਂ ਜੋ ਲੋਕਾਂ ਨੂੰ ਆਪਣੇ ਸਰਕਾਰੀ ਕੰਮਾਂ ਲਈ ਖੱਜਲਖੁਆਰੀ ਦਾ ਸਾਹਮਣਾ ਨਾ ਕਰਨਾ ਪਏ ਤੇ  ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ।
ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਵਿਧਾਨ ਸਭਾ ਵਿਚ ਇਕ ਦੀ ਥਾਂ ਦੋ ਵਿਰੋਧੀ ਪਾਰਟੀਆਂ ਹੱਥੋਂ ਆਲੋਚਨਾ ਦਾ ਸ਼ਿਕਾਰ ਬਣਨ ਤੋਂ ਬਚਣ ਲਈ ਕੈਪਟਨ ਸਰਕਾਰ ਹੁਣ ਵਧੀਆ ਪ੍ਰਸ਼ਾਸਨ ਦੇਣ ਦਾ ਯਤਨ ਕਰੇਗੀ।


Comments Off on ਜ਼ਿਲ੍ਹਾ ਅਧਿਕਾਰੀਆਂ ਤੋਂ ਬਾਅਦ ਹੁਣ ਹੇਠਲੇ ਅਧਿਕਾਰੀਆਂ ਦੇ ਤਬਾਦਲਿਆਂ ਦੀ ਤਿਆਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app

ਖਬਰ ਵਿਚ ਹਾਲ ਮੈ ਲੋਕਪ੍ਰਿਯ

Powered by : Mediology Software Pvt Ltd.