ਪੱਤਰ ਪ੍ਰੇਰਕ
ਦੇਵੀਗੜ੍ਹ, 30 ਜੂਨ
ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਹਲਕੇ ਵਿੱਚ ਵਿਕਾਸ ਦੇ ਕੰਮ ਚੱਲ ਰਹੇ ਹਨ। ਇਸੇ ਤਹਿਤ ਪਿੰਡ ਮਾਡਲ ਟਾਊਨ ਰਾਏਪੁਰ ਵਿੱਚ ਛੱਪੜ ਦੀ ਪੁਟਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜੋ ਪੋਕ ਲੇਨ ਮਸ਼ੀਨ ਰਾਹੀਂ ਮੁਕੰਮਲ ਹੋਣ ਦੇ ਨੇੜੇ ਪਹੁੰਚ ਚੁੱਕਿਆ ਹੈ। ਇਸ ਮੌਕੇ ਬਲਿਹਾਰ ਸਿੰਘ ਚੀਮਾ ਨੇ ਦੱਸਿਆ ਕਿ ਹਲਕੇ ਦੇ ਕਈ ਪਿੰਡਾਂ ਵਿੱਚ ਛੱਪੜਾਂ ਦੀ ਖੁਦਾਈ ਦੇ ਕੰਮ ਚੱਲ ਰਹੇ ਹਨ, ਜਿਨ੍ਹਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੇ ਛੱਪੜਾਂ ਦੀ ਖੁਦਾਈ ਕਰਨ ਨਾਲ ਬਰਸਾਤੀ ਪਾਣੀ ਇਕੱਠਾ ਕਰਨ ਵਿੱਚ ਮਦਦ ਮਿਲੇਗੀ।