ਨਵੀਂ ਦਿੱਲੀ, 22 ਮਾਰਚ
ਸੁਪਰੀਮ ਕੋਰਟ ਨੇ ਜਨਤਕ ਅਤੇ ਜ਼ਰੂਰੀ ਸੇਵਾਵਾਂ ਲਈ ਵਰਤੇ ਜਾਂਦੇ ਹਲਕੇ ਤੇ ਭਾਰੀ ਡੀਜ਼ਲ ਬੀਐੱਸ-6 ਵਾਹਨਾਂ ਦੀ ਰਜਿਸਟ੍ਰੇਸ਼ਨ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਨਿਆਂ ਮਿੱਤਰ ਵਜੋਂ ਨਿਯੁਕਤ ਕੀਤੇ ਗਏ ਸੀਨੀਅਰ ਐਡਵੋਕੇਟ ਏ ਡੀ ਐੱਨ ਰਾਓ ਨੇ ਜਸਟਿਸ ਐੱਲ ਨਾਗੇਸ਼ਵਰ ਰਾਓ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ ਬੀਐੱਸ-6 ਹਲਕੇ ਤੇ ਭਾਰੀ ਡੀਜ਼ਲ ਵਾਹਨਾਂ ਦੀ ਵਰਤੋਂ ਵੱਡੇ ਪੱਧਰ ’ਤੇ ਅਤੇ ਜ਼ਰੂਰੀ ਸੇਵਾਵਾਂ ਲਈ ਕੀਤੀ ਜਾਂਦੀ ਹੈ। ਇਸ ਲਈ ਉਨ੍ਹਾਂ ਦੀ ਰਜਿਸਟ੍ਰੇਸ਼ਨ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਇਸ ’ਤੇ ਬੈਂਚ ਨੇ ਕਿਹਾ, ‘‘ਸਾਡਾ ਵਿਚਾਰ ਹੈ ਕਿ ਜਨਤਕ ਵਰਤੋਂ ਅਤੇ ਜ਼ਰੂਰੀ ਸੇਵਾਵਾਂ ਲਈ ਵਰਤੇ ਜਾਂਦੇ ਬੀਐੱਸ-6 ਹਲਕੇ ਤੇ ਭਾਰੀ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।’’ –ਪੀਟੀਆਈ