ਸ਼ਿਮਲਾ, 25 ਅਪਰੈਲ
ਕਰੋਨਾਵਾਇਰਸ ਮਹਾਮਾਰੀ ਦੇ ਕੇਸਾਂ ਵਿਚ ਹੋਏ ਭਾਰੀ ਵਾਧੇ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਦੇ ਚਾਰ ਜ਼ਿਲ੍ਹਿਆਂ ਵਿਚ 27 ਅਪਰੈਲ ਤੋਂ 10 ਮਈ ਤੱਕ ਰਾਤ ਦਾ ਕਰਫਿਊ ਲਾਉਣ ਦਾ ਫ਼ੈਸਲਾ ਲਿਆ ਹੈ। ਅਧਿਕਾਰਤ ਬਿਆਨ ਅਨੁਸਾਰ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ। ਬਿਆਨ ਅਨੁਸਾਰ ਕਾਂਗੜਾ, ਊਨਾ, ਸੋਲਨ ਤੇ ਸਿਰਮੌਰ ਜ਼ਿਲ੍ਹਿਆਂ ਵਿਚ 27 ਅਪਰੈਲ ਤੋਂ 10 ਮਈ ਤੱਕ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ। ਬਾਹਰੋਂ ਹਿਮਾਚਲ ਪ੍ਰਦੇਸ਼ ਪਹੁੰਚਣ ਵਾਲੇ ਹੋੋਰ ਰਾਜਾਂ ਦੇ ਲੋਕਾਂ ਜਾਂ ਸੂਬੇ ਦੇ ਵਸਨੀਕਾਂ ਲਈ ਕਰੋਨਾਵਾਇਰਸ ਦੀ ਨੈਗੇਟਿਵ ਜਾਂਚ ਰਿਪੋਰਟ ਦਿਖਾਉਣੀ ਲਾਜ਼ਮੀ ਹੋਵੇਗੀ ਜੋ ਕਿ 72 ਘੰਟੋ ਤੋਂ ਪਹਿਲਾਂ ਨਾ ਕਰਵਾਈ ਹੋਵੇ। ਜੇਕਰ ਹਿਮਾਚਲ ਪ੍ਰਦੇਸ਼ ਦੇ ਵਸਨੀਕ ਸੂਬੇ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਆਰਟੀ-ਪੀਸੀਆਰ ਜਾਂਚ ਨਹੀਂ ਕਰਵਾਉਂਦੇ ਹਨ ਤਾਂ ਉਨ੍ਹਾਂ ਨੂੰ 14 ਦਿਨਾਂ ਲਈ ਘਰ ਵਿਚ ਇਕਾਂਤਵਾਸ ਰਹਿਣਾ ਹੋਵੇਗਾ। -ਪੀਟੀਆਈ