ਪੱਤਰ ਪ੍ਰੇਰਕ
ਪਾਇਲ, 20 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੀ ਬਲਾਕ ਦੋਰਾਹਾ ਦੀ ਮੀਟਿੰਗ ਬਲਾਕ ਪ੍ਰਧਾਨ ਪਰਮਵੀਰ ਸਿੰਘ ਘਲੋਟੀ ਦੀ ਪ੍ਰਧਾਨਗੀ ਹੇਠ ਪਿੰਡ ਗਿੱਦੜੀ ਵਿੱਚ ਹੋਈ। ਇਸ ਵਿੱਚ ਬਲਾਕ ਦੋਰਾਹਾ ਦੇ ਵੱਖ-ਵੱਖ ਪਿੰਡਾਂ ਦੇ ਆਗੂ ਤੇ ਵਰਕਰ ਸਾਥੀਆਂ ਨੇ ਹਿੱਸਾ ਲਿਆ।
ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਧਾਨ ਪਰਮਵੀਰ ਸਿੰਘ ਘਲੋਟੀ ਨੇ ਦੱਸਿਆ ਕਿ 23 ਮਾਰਚ ਨੂੰ ਸ਼ਹੀਦ- ਏ- ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਦਾਣਾ ਮੰਡੀ ਮਲੌਦ ਵਿਖੇ ‘ਸਾਮਰਾਜ ਵਿਰੋਧੀ ਕਾਨਫਰੰਸ’ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੇ ਪੱਧਰ ’ਤੇ ਹਿੱਸਾ ਲੈਣ ਲਈ ਕਿਸਾਨ, ਮਜ਼ਦੂਰ, ਔਰਤਾਂ ਅਤੇ ਨੌਜਵਾਨ ਵੱਡੀ ਪੱਧਰ ’ਤੇ ਪਹੁੰਚਣਗੇ। ਬਲਾਕ ਦੋਰਾਹਾ ਦੀ ਮੀਟਿੰਗ ਰਾਹੀਂ ਸਾਰੇ ਪਿੰਡਾਂ ਦੀ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਹੈ ਕਿ ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਭਵਿੱਖ ਵਿੱਚ ਆਉਣ ਵਾਲੇ ਸਾਰੇ ਬਲਾਕ ਪੱਧਰ ਦੇ ਪ੍ਰੋਗਰਾਮ ਵੱਧ ਤੋਂ ਵੱਧ ਬਲਾਕ ਦੇ ਵਿੱਚ ਹੀ ਕੀਤੇ ਜਾਣ ਤਾਂ ਕਿ ਵੱਡੇ ਪੱਧਰ ’ਤੇ ਸੰਘਰਸ਼ੀ ਲੋਕ ਜਥੇਬੰਦੀ ਨਾਲ ਜੁੜ ਸਕਣ।