ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਖੇਡ ਵਿਭਾਗ ਤੇ ਸਪੋਰਟਸ ਕੌਂਸਲ ਦਫ਼ਤਰ ਨੂੰ ਚੰਡੀਗੜ੍ਹ ਦੇ ਸੈਕਟਰ-34 ਦੀ ਨਿੱਜੀ ਇਮਾਰਤ ਤੋਂ ਵਿਭਾਗ ਦੀ ਸੈਕਟਰ-42 ਸਥਿਤ ਆਪਣੀ ਇਮਾਰਤ ਵਿੱਚ ਤਬਦੀਲ ਕਰਨ ਦੀ ਬਜਾਏ ਹਾਕੀ ਸਟੇਡੀਅਮ ਮੁਹਾਲੀ ਵਿੱਚ ਤਬਦੀਲ ਕਰਨ ਦੀ ਨਿਖੇਧੀ ਕੀਤੀ ਹੈ। ਇਸ ਸਬੰਧੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੱਤਰ ਲਿਖਿਆ ਹੈ। ਫੈਡਰੇਸ਼ਨ ਦੇ ਸੂਬਾ ਚੇਅਰਮੈਨ ਰਣਬੀਰ ਢਿੱਲੋਂ ਤੇ ਖੇਡ ਵਿਭਾਗ ਐਂਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਚੰਦਨ ਸਿੰਘ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਖੇਡ ਵਿਭਾਗ ਦੇ ਮੁੱਖ ਦਫਤਰ ਨੂੰ ਹਾਕੀ ਸਟੇਡੀਅਮ ਮੁਹਾਲੀ ਤੋਂ ਵਿਭਾਗ ਦੀ ਚੰਡੀਗੜ੍ਹ ਦੇ ਸੈਕਟਰ-42 ਸਥਿਤ ਆਪਣੀ ਇਮਾਰਤ ਵਿੱਚ ਤਬਦੀਲ ਕੀਤਾ ਜਾਵੇ।