ਪੱਤਰ ਪ੍ਰੇਰਕ
ਮਹਿਲ ਕਲਾਂ, 2 ਨਵੰਬਰ
ਬੀਤੇ ਕੱਲ੍ਹ ਪਿੰਡ ਕਲਾਲਾ ਦੇ ਖੇਤਾਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਬੁਝਾਉਣ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਦਾ ਘਿਰਾਓ ਕੀਤਾ ਸੀ ਜਿਸ ’ਤੇ ਅੱਜ ਪੁਲੀਸ ਥਾਣਾ ਮਹਿਲ ਕਲਾਂ ਵਿਖੇ ਫਾਇਰ ਬ੍ਰਿਗੇਡ ਦੀ ਗੱਡੀ ਦੇ ਡਰਾਇਵਰ ਦੇ ਬਿਆਨਾਂ ਦੇ ਅਧਾਰ ’ਤੇ ਅਣਪਛਾਤੇ ਕਿਸਾਨਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਥਾਣਾ ਮਹਿਲ ਕਲਾਂ ਦੇ ਐਸਐਚਓ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀ ਗੱਡੀ ਦੇ ਡਰਾਈਵਰ ਰਾਜਵਿੰਦਰ ਸਿੰਘ ਦੇ ਬਿਆਨਾ ਦੇ ਅਧਾਰ ’ਤੇ 125 ਦੇ ਕਰੀਬ ਅਣਪਛਾਤੇ ਕਿਸਾਨਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।