ਗੁਰਦਾਸਪੁਰ(ਪੱਤਰ ਪ੍ਰੇਰਕ):ਆਮ ਆਦਮੀ ਪਾਰਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਪਾਰਟੀ ਦੇ ਸਥਾਨਕ ਵਰਕਰਾਂ ਨੇ ਸ਼ਹਿਰ ਅੰਦਰ ਮਾਰਚ ਕਰਨ ਉਪਰੰਤ ਕੇੰਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਸਾੜਿਆ।ਬੁਲਾਰਿਆਂ ਕਿਹਾ ਕਿ ਕੇੰਦਰ ਅਤੇ ਸੂਬਾ ਸਰਕਾਰ ਵੱਲੋਂ ਯੋਜਨਾ ਤਹਿਤ ਪੰਜਾਬ ਨੂੰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਐੱਸਐੱਫ ਦੀ ਅਧਿਕਾਰ ਖੇਤਰ 50 ਕਿਲੋਮੀਟਰ ਕਰਨਾ ਵੀ ਯੋਜਨਾ ਦਾ ਹਿੱਸਾ ਹੈ।