ਪੱਤਰ ਪ੍ਰੇਰਕ
ਰਾਜਪੁਰਾ, 17 ਮਾਰਚ
ਸਿਟੀ ਪੁਲੀਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਥਾਣਾ ਸਿਟੀ ਦੇ ਮੁਖੀ ਤੇਜਿੰਦਰ ਸਿੰਘ ਨੇ ਦੱਸਿਆ ਕਿ ਪਲਕਾ ਵਾਸੀ ਮਕਾਨ ਨੰਬਰ 1177 ਬੀ ਵਿਕਾਸ ਨਗਰ ਰਾਜਪੁਰਾ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਦਾਇਲਾ ਦਾ ਵਿਆਹ 24 ਜੁਲਾਈ 2015 ਨੂੰ ਪੁਨੀਤ ਵਾਸੀ ਮਕਾਨ ਨੰਬਰ 2112 ਸੈਕਟਰ-15, ਪੰਚਕੂਲਾ ਨਾਲ ਹੋਇਆ ਸੀ ਜੋ ਚੰਡੀਗੜ੍ਹ ਦੀ ਕਿਸੇ ਕੰਪਨੀ ਵਿੱਚ ਨੌਕਰੀ ਕਰਦਾ ਹੈ। ਵਿਆਹ ਤੋਂ ਬਾਅਦ ਉਸ ਦਾ ਪਤੀ ਉਸ ਨੂੰ ਹੋਰ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ।
ਪੁਲੀਸ ਨੇ ਵਿਆਹੁਤਾ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਪੁਨੀਤ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।