ਪੱਤਰ ਪ੍ਰੇਰਕ
ਮਾਨਸਾ, 16 ਮਾਰਚ
ਮਾਨਸਾ ਨੇੜਲੇ ਪਿੰਡ ਖਿਆਲਾ ਕਲਾਂ ਵਿਖੇ ਇੱਕ ਕਿਸਾਨ ਨਾਇਬ ਸਿੰਘ (48) ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਖਿਆਲਾ ਕਲਾਂ ਦਾ ਕਿਸਾਨ ਨਾਇਬ ਸਿੰਘ ਪੁੱਤਰ ਮੋਹਣਾ ਸਿੰਘ ਦੀ ਬੀਤੀ ਰਾਤ ਆਪਣੇ ਖੇਤਾਂ ਵਿੱਚ ਫ਼ਸਲ ਨੂੰ ਪਾਣੀ ਲਾ ਰਿਹਾ ਸੀ ਅਤੇ ਅਚਾਨਕ ਜਦੋਂ ਮੋਟਰ ਚੱਲਣੋਂ ਬੰਦ ਹੋ ਗਈ ਤਾਂ ਨਾਇਬ ਸਿੰਘ ਬਿਜਲੀ ਸਪਲਾਈ ਨੂੰ ਠੀਕ ਕਰਨ ਲੱਗਿਆ ਤਾਂ ਉਸ ਨੂੰ ਕਰੰਟ ਲੱਗ ਗਿਆ, ਜਿਸ ਦੀ ਤੁਰੰਤ ਮੌਤ ਹੋ ਗਈ। ਮ੍ਰਿਤਕ ਕਿਸਾਨ ਦੇ ਦੋ ਬੇਟੀਆਂ ਅਤੇ ਇੱਕ ਬੇਟਾ ਹੈ, ਜਿਸ ਵਿਚੋਂ ਵੱਡੀ ਬੇਟੀ ਅੰਗਹੀਣ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੀ ਪਿੰਡ ਕਮੇਟੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੀ ਆਰਥਿਕ ਤੌਰ ’ਤੇ ਮਦਦ ਕੀਤੀ ਜਾਵੇ।