ਸ੍ਰੀਨਗਰ, 13 ਅਕਤੂਬਰ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ 16 ਸਥਾਨਾਂ ‘ਤੇ ਛਾਪੇਮਾਰੀ ਕਰਕੇ ਅਤਿਵਾਦੀਆਂ ਦੇ ਚਾਰ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਨਵੀਂ ਦਿੱਲੀ ਸਮੇਤ ਹੋਰ ਵੱਡੇ ਸ਼ਹਿਰਾਂ ‘ਚ ਛਾਪੇਮਾਰੀ ਦੌਰਾਨ ਵੱਖ-ਵੱਖ ਅਤਿਵਾਦੀ ਸੰਗਠਨਾਂ ਵੱਲੋਂ ਹਮਲੇ ਕਰਨ ਦੀ ਸਾਜ਼ਿਸ਼ ਦੀ ਜਾਣਕਾਰੀ ਮਿਲਣ ਤੋਂ ਬਾਅਦ ਇਹ ਗ੍ਰਿਫਤਾਰੀਆਂ ਕੀਤੀਆਂ ਗਈਆਂ।