ਪੱਤਰ ਪੇ੍ਰਕ
ਲਾਲੜੂ, 12 ਅਕਤੂਬਰ
ਅੰਬਾਲਾ-ਚੰਡੀਗੜ੍ਹ ਰੇਲ ਮਾਰਗ ’ਤੇ ਲਾਲੜੂ ਪਿੰਡ ਨੇੜੇ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ 28 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਪਿੰਡ ਮਲਕਪੁਰ ਨੇੜੇ ਇੱਟਾਂ ਦੇ ਭੱਠੇ ’ਤੇ ਕੰਮ ਕਰਦਾ ਸੀ ਅਤੇ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਜਾਣਕਾਰੀ ਮੁਤਾਬਿਕ ਰੇਲਵੇ ਪੁਲੀਸ ਚੌਕੀ ਲਾਲੜੂ ਦੇ ਇੰਚਾਰਜ ਮਨੋਹਰ ਲਾਲ ਨੇ ਦੱਸਿਆ ਕਿ ਰੇਲਵੇ ਫਾਟਕ ਲਾਲੜੂ ਪਿੰਡ ਨੇੜੇ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ 28 ਸਾਲਾ ਰੋਸ਼ਨ ਲਾਲ ਪੁੱਤਰ ਸੋਮ ਪਾਲ ਵਾਸੀ ਪਿੰਡ ਸਿਰਸਾਹ, ਯੂ.ਪੀ ਹਾਲ ਵਾਸੀ ਪਿੰਡ ਮਲਕਪੁਰ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਰਾਜਪਾਲ ਦੀ ਪਤਨੀ ਰੇਨੂੰ ਨੇ ਮੌਕੇ ’ਤੇ ਪਹੁੰਚ ਕੇ ਉਸ ਦੀ ਸ਼ਨਾਖਤ ਕੀਤੀ ਅਤੇ ਉਸ ਦੇ ਬਿਆਨ ’ਤੇ ਹੀ ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਪਿਛਲੇ ਕੁਝ ਦਿਨਾ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਆਪਣੇ ਪਿੱਛੇ ਪਤਨੀ ਤੇ ਤਿੰਨ ਬੱਚੇ ਛੱਡ ਗਿਆ ਹੈ।