ਪੱਤਰ ਪ੍ਰੇਰਕ
ਬਠਿੰਡਾ, 7 ਅਕਤੂਬਰ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਆਨਲਾਈਨ ਕੋਰਸ ਦਾਖ਼ਲਾ ਪੋਰਟਲ ਅਤੇ ਕਾਰਪੋਰੇਟ ਰਿਸੋਰਸ ਸੈਂਟਰ ਦਾ ਉਦਘਾਟਨ ਕਰਨ ਮਗਰੋਂ ਕਿਹਾ ਕਿ ਵਿਦਿਆਰਥੀਆਂ ਲਈ ਕਿੱਤਾਮੁਖੀ ਕੋਰਸ ਮੌਜੂਦਾ ਸਮੇਂ ਦੀ ਮੁੱਖ ਲੋੜ ਹਨ। ਇਸ ਤੋਂ ਬਿਨਾਂ ਵਿਦਿਆਰਥੀਆਂ ਦਾ ਅੱਗੇ ਵਧਣਾ ਮੁਸ਼ਕਿਲ ਹੈ। ਵਿਦਿਆਰਥੀ ਕਿੱਤਾਮੁਖੀ ਕੋਰਸ ਕਰਨ ਮਗਰੋਂ ਕਿਤੇ ਵੀ ਨੌਕਰੀ ਕਰਕੇ ਆਪਣਾ ਅਤੇ ਦੇਸ਼ ਦਾ ਨਾਮ ਚਮਕਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਯਤਨਸ਼ੀਲ ਹੈ।