ਚੰਡੀਗੜ੍ਹ: ਜਲੰਧਰ ਵਿਕਾਸ ਅਥਾਰਿਟੀ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਵੱਲੋਂ ਅੰਮ੍ਰਿਤਸਰ, ਗੁਰਦਾਸਪੁਰ, ਬਟਾਲਾ, ਜਲੰਧਰ, ਫਗਵਾੜਾ, ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿਚ ਪ੍ਰਮੁੱਖ ਜਾਇਦਾਦਾਂ ਦੀ 20 ਅਕਤੂਬਰ ਤੋਂ ਈ-ਨਿਲਾਮੀ ਕੀਤੀ ਜਾ ਰਹੀ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਵਿਕਾਸ ਅਥਾਰਿਟੀ ਵੱਲੋਂ 13 ਐੱਸਸੀਓਜ਼ ਤੇ 99 ਰਿਹਾਇਸ਼ੀ ਪਲਾਟਾਂ, ਗੁਰਦਾਸਪੁਰ ਵਿੱਚ 3.58 ਕਰੋੜ ਰੁਪਏ ਦੀ ਕੀਮਤ ਵਾਲੀ ਤੇ ਬਟਾਲਾ ਵਿੱਚ 5.25 ਕਰੋੜ ਰੁਪਏ ਦੀ ਕੀਮਤ ਵਾਲੀਆਂ ਸਕੂਲ ਸਾਈਟਾਂ ਅਤੇ ਗੁਰਦਾਸਪੁਰ ਵਿੱਚ 6.10 ਕਰੋੜ ਰੁਪਏ ਦੀ ਕੀਮਤ ਵਾਲੀ ਇੱਕ ਬਹੁ-ਮੰਤਵੀ ਸਾਈਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। -ਟਨਸ