ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਪੱਛਮੀ ਬੰਗਾਲ ਵਿੱਚ ਕਥਿਤ ਕੋਲਾ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ ਅੱਜ ਤ੍ਰਿਣਮੂਲ ਕਾਂਗਰਸ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜਿਰਾ ਬੈਨਰਜੀ ਨੂੰ ਹੇਠਲੀ ਅਦਾਲਤ ਵਿੱਚ ਫਿਲਹਾਲ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਸੁਣਵਾਈ 29 ਅਕਤੂਬਰ ਨੂੰ ਹੋਵੇਗੀ। -ਪੀਟੀਆਈ