ਪੱਤਰ ਪ੍ਰੇਰਕ
ਸਮਰਾਲਾ, 10 ਅਕਤੂਬਰ
ਹਲਕਾ ਸਮਰਾਲਾ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਗਠਜੋੜ ਸਰਕਾਰ ਬਣਦੇ ਹੀ ਉਹ ਮੁੱਢਲੀਆਂ ਸਹੂਲਤਾਂ ਨੂੰ ਤਰਸਦੇ ਸਮਰਾਲਾ ਵਾਸੀਆਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਉਨ੍ਹਾਂ ਆਖਿਆ ਕਿ ਸ਼ਹਿਰ ਵਿੱਚ ਬਿਨਾਂ ਸਿਆਸੀ ਭੇਦਭਾਵ ਉਹ ਹਰ ਵਾਰਡ ਦੇ ਵਸਨੀਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਬਚਨਵੱਧ ਹਨ। ਸ੍ਰੀ ਢਿੱਲੋਂ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ-3 ਵਿਚ ਕੌਂਸਲਰ ਤੇਜਿੰਦਰ ਕੌਰ ਢਿੱਲੋਂ ਵੱਲੋਂ ਸ਼ੁਰੂ ਕਰਵਾਏ ਗਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਨਵੀਂ ਬਣੀ ਇੰਟਰਲਾਕ ਗਲੀ ਦਾ ਉਦਘਾਟਨ ਕੀਤਾ।
ਇਸ ਮੌਕੇ ਕੌਸਲਰ ਤੇਜਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਉਹ ਆਪਣੇ ਵਾਰਡ ਦੇ ਲੋਕਾਂ ਨਾਲ ਕੀਤੇ ਵਿਕਾਸ ਦੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਇਸ ਮੌਕੇ ਸੁਰਿੰਦਰ ਸਿੰਘ ਢਿੱਲੋਂ, ਭੁਪਿੰਦਰ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ ਲੱਧੜਾਂ, ਪ੍ਰਧਾਨ ਮਨੀ ਕੋਲਾ, ਕੌਂਸਲਰ ਅਵਤਾਰ ਸਿੰਘ, ਸੁਸ਼ੀਲ ਕੁਮਾਰ ਖੁੱਲਰ, ਰਵੀ ਥਾਪਰ, ਬਲਵਿੰਦਰ ਸਿੰਘ ਢਿੱਲੋਂ, ਸ਼ਿਵਵੀਰ ਸਿੰਘ, ਗਗਨ ਥਾਪਰ ਅਤੇ ਅਨੰਤਵੀਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।