ਪੱਤਰ ਪ੍ਰੇਰਕ
ਹੁਸ਼ਿਆਰਪੁਰ, 8 ਮਾਰਚ
ਵਿਧਾਨ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਲਈ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਪੁਰ ਅਤੇ ਆਈਟੀਆਈ ਕਾਲਜ ਹੁਸ਼ਿਆਰਪੁਰ ਵਿੱਚ ਕਾਊਂਟਿੰਗ ਸੈਂਟਰ ਸਥਾਪਤ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਦੱਸਿਆ ਕਿ ਇਨ੍ਹਾਂ ਕਾਊਟਿੰਗ ਸੈਂਟਰਾਂ ਵਿੱਚ ਮੁਕੰਮਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ 9 ਤੇ 10 ਮਾਰਚ ਨੂੰ ਇਨ੍ਹਾਂ ਅਦਾਰਿਆਂ ਦੇ ਵਿਦਿਆਰਥੀਆਂ ਲਈ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਛੁੱਟੀ ਕੇਵਲ ਵਿਦਿਆਰਥੀਆਂ ਲਈ ਹੀ ਹੋਵੇਗੀ ਅਤੇ ਉਕਤ ਅਦਾਰਿਆਂ ਦੇ ਕਰਮਚਾਰੀ ਆਪਣੀ ਡਿਊਟੀ ’ਤੇ ਰਹਿਣਗੇ। ਇਹ ਹੁਕਮ ਜਿਨ੍ਹਾਂ ਅਦਾਰਿਆਂ ’ਚ ਵੋਟਾਂ ਦੀ ਗਿਣਤੀ ਦੀ ਨਹੀਂ ਹੋਣੀ, ਉਨ੍ਹਾਂ ’ਤੇ ਲਾਗੂ ਨਹੀਂ ਹੋਵੇਗਾ।