ਲਖਨਊ, 6 ਅਕਤੂਬਰ
ਉੱਤਰ ਪ੍ਰਦੇਸ਼ ਸਰਕਾਰ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਬਾਸ਼ਰਤ ਇਜਾਜ਼ਤ ਦੇ ਦਿੱਤੀ ਹੈ। ਵਧੀਕ ਪੁਲੀਸ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ, ‘ਲਖੀਮਪੁਰ ਖੀਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਾਂਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਲੋਕਾਂ ਦੀ ਆਵਾਜਾਈ ’ਤੇ ਪਾਬੰਦੀਆਂ ਲਗਾਈਆਂ ਸਨ ਪਰ ਹੁਣ ਉੱਥੇ ਪੰਜ ਲੋਕਾਂ ਦੇ ਸਮੂਹਾਂ ਨੂੰ ਇਜਾਜ਼ਤ ਦੇ ਦਿੱਤੀ ਗਈ ਹੈ। ਜੋ ਵੀ ਜਾਣਾ ਚਾਹੁੰਦਾ ਹੈ ਉਹ ਉੱਥੇ ਜਾ ਸਕਦਾ ਹੈ।’ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਵਾਡਰਾ ਤੇ ਤਿੰਨ ਹੋਰਾਂ ਨੂੰ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਦਿੱਤੀ ਸੀ।