ਲੁਧਿਆਣਾ: ਵੀਰ ਏਕਲਵਿਆ ਯੂਥ ਫੈਡਰੇਸ਼ਨ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦੇ ਸਬੰਧ ਵਿਚ 17 ਅਕਤੂਬਰ ਨੂੰ ਗੁਰੂ ਨਾਨਕ ਭਵਨ ਵਿੱਖੇ ਸਤਿੰਸਗ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਦੀ ਪ੍ਰਚਾਰ ਸਮੱਗਰੀ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਜਾਰੀ ਕੀਤੀ। ਇਸ ਮੌਕੇ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ਵਿੱਚ ਸ੍ਰੀ ਆਸ਼ੂ ਅਤੇ ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੂੰ ਸੱਦਾ ਪੱਤਰ ਵੀ ਦਿੱਤਾ ਗਿਆ। ਪ੍ਰਧਾਨ ਡੁਲਗਚ ਨੇ ਦੱਸਿਆ ਕਿ ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋ ਰਹੇ ਸਤਿਸੰਗ ਸਮਾਗਮ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਲੰਗਰ ਦਾ ਉਦਘਾਟਨ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵਲੋਂ ਹੋਵੇਗਾ ਜਦਕਿ ਰਵਨੀਤ ਸਿੰਘ ਬਿੱਟੂ, ਜਸਵੀਰ ਸਿੰਘ ਡਿੰਪਾ ਅਤੇ ਡਾ. ਅਮਰ ਸਿੰਘ ਮੈਂਬਰ ਪਾਰਲੀਮੈਂਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਇਸ ਮੌਕੇ ਸੰਸਥਾ ਵਲੋਂ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਰੂਪ ਰੇਖਾ ਵੀ ਉਲੀਕੀ ਗਈ। -ਨਿੱਜੀ ਪੱਤਰ ਪ੍ਰੇਰਕ