ਪੱਤਰ ਪ੍ਰੇਰਕ
ਏਲਨਾਬਾਦ, 2 ਅਕਤੂਬਰ
ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਜ਼ਿਮਨੀ ਚੋਣ ਦੌਰਾਨ 12 ਜ਼ੋਨਲ ਮੈਜਿਸਟਰੇਟ ਅਤੇ 22 ਸੈਕਟਰ ਅਫ਼ਸਰ ਨਿਯੁਕਤ ਕੀਤੇ ਹਨ। ਇਨ੍ਹਾਂ ਤੋਂ ਇਲਾਵਾ ਤਿੰਨ ਡਿਊਟੀ ਮੈਜਿਸਟਰੇਟ ਅਤੇ ਚਾਰ ਸੈਕਟਰ ਅਫ਼ਸਰਾਂ ਦੀ ਰਿਜ਼ਰਵ ਵਿੱਚ ਵੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਹੈ ਇਸ ਲਈ ਅਸਲਾ ਲਾਇਸੈਂਸਧਾਰਕ ਆਪਣੇ ਹਥਿਆਰ ਅਗਾਮੀ 15 ਅਕਤੂਬਰ ਤੱਕ ਪੁਲੀਸ ਥਾਣੇ ਜਾਂ ਮਨਜ਼ੂਰਸ਼ੁਦਾ ਅਸਲਾ ਡੀਲਰ ਕੋਲ ਜਮ੍ਹਾਂ ਕਰਵਾਉਣ। ਨਿਰਧਾਰਤ ਤਰੀਕ ਤੱਕ ਅਸਲਾ ਜਮ੍ਹਾਂ ਨਾ ਕਰਵਾਉਣ ਵਾਲੇ ਅਸਲਾ ਧਾਰਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।