ਜੋਗਿੰਦਰ ਸਿੰਘ ਮਾਨ
ਮਾਨਸਾ, 2 ਅਕਤੂਬਰ
ਕੇਂਦਰੀ ਖੁਰਾਕ ਤੇ ਖਪਤਕਾਰਾਂ ਬਾਰੇ ਮਾਮਲਿਆਂ ਦੇ ਮੰਤਰੀ ਅਸ਼ਵਨੀ ਚੌਬੇ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ’ਚ ਝੋਨੇ ਦੀ ਖਰੀਦ 3 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ੍ਰੀ ਚੌਬੇ ਨਾਲ ਝੋਨੇ ਦੀ ਖਰੀਦ ਬਾਰੇ ਅੱਜ ਮੁਲਾਕਾਤ ਕੀਤੀ। ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਉਧਰ ਅੱਜ ਝੋਨੇ ਦੀ ਖਰੀਦ ਅੱਗੇ ਪਾਉਣ ਖਿਲਾਫ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵਜੀਰਾਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਗਏ।