ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਇਕੱਠੇ ਹੋਏ ਕਿਸਾਨਾਂ ਨੇ ਅੱਜ ਸੁਨਾਮ ਦੇ ਐਸਡੀਐਮ ਦਫ਼ਤਰ ਦਾ ਘਿਰਾਓ ਕੀਤਾ। ਇਸ ਮੌਕੇ ਬੋਲਦਿਆਂ ਰਾਮ ਸਰਨ ਸਿੰਘ ਉਗਰਾਹਾਂ, ਗੋਬਿੰਦ ਸਿੰਘ ਚੱਠੇ, ਸੁਖਪਾਲ ਮਾਣਕ ਕਣਕਵਾਲੀਆ, ਅਜੈਬ ਜਖੇਪਲ, ਮਹਿੰਦਰ ਸਿੰਘ ਨਮੋਲ, ਭਗਵਾਨ ਸੁਨਾਮ, ਰਾਮਪਾਲ ਸੁਨਾਮ, ਪਰਮਿੰਦਰ ਸਿੰਘ ਅਤੇ ਹੈਪੀ ਨਮੋਲ ਆਦਿ ਨੇ ਕਿਹਾ ਕਿ ਇਕ ਪਾਸੇ ਸਰਕਾਰ ਦਾਅਵੇ ਕਰ ਰਹੀ ਹੈ ਕਿ ਦਿੱਲੀ ਮੋਰਚੇ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਘਰੇ ਜਾ ਕੇ ਮੁਆਵਜ਼ੇ ਦੇ ਚੈੱਕ ਦਿੱਤੇ ਜਾਣਗੇ। ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਪਰ ਐੱਸਡੀਐੱਮ ਸੁਨਾਮ ਦੇ ਦਫ਼ਤਰ ਵੱਲੋਂ ਹਾਲੇ ਤੱਕ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਦਿੱਲੀ ਦੇ ਸ਼ਹੀਦਾਂ ਨੂੰ ਫ਼ੌਰੀ ਮੁਆਵਜ਼ਾ ਦਿੱਤਾ ਜਾਵੇ। ਧਰਨੇ ਦੌਰਾਨ ਖ਼ੁਦਕੁਸ਼ੀਆਂ ਕਰ ਗਏ ਕਿਸਾਨਾਂ ਨੂੰ ਮਿਲਣ ਵਾਲੇ ਮੁਆਵਜ਼ੇ ਦੇ ਮੁੱਦੇ ਨੂੰ ਵੀ ਉਭਾਰਿਆ ਗਿਆ।
ਕੈਪਸ਼ਨ:: ਸੁਨਾਮ ਵਿਖੇ ਐੱਸਡੀਐੱਮ ਦਫਤਰ ਅੱਗੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀ ਕਿਸਾਨ।