ਦੇਵਿੰਦਰ ਸਿੰਘ ਜੱਗੀ
ਪਾਇਲ, 30 ਸਤੰਬਰ
ਨੇੜਲੇ ਪਿੰਡ ਧਮੋਟ ਕਲਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਅਤੇ ਪਿੰਡ ਵਾਸੀਆਂ ਵੱਲੋਂ ਪਿੰਡ ਵਿੱਚ ਲਾਏ ਜਾ ਰਹੇ ਸਮਾਰਟ ਬਿਜਲੀ ਮੀਟਰਾਂ ਦਾ ਵਿਰੋਧ ਕਰਦਿਆਂ ਬਿਜਲੀ ਬੋਰਡ ਦੇ ਐੱਸਡੀਓ ਨੂੰ ਮੰਗ ਪੱਤਰ ਦਿੱਤਾ ਗਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਾਕਮ ਸਿੰਘ, ਸਰਬਜੀਤ ਸਿੰਘ ਸਰਬਾ ਅਤੇ ਸਤਜੀਤ ਸਿੰਘ ਕਾਕਾ ਨੇ ਦੱਸਿਆ ਕਿ ਬਿਜਲੀ ਬੋਰਡ ਵੱਲੋਂ ਘਰਾਂ ਵਿੱਚ ਬਿਜਲੀ ਦੇ ਚਿਪ ਵਾਲੇ ਮੀਟਰ ਕਿਸੇ ਵੀ ਹਾਲਤ ਵਿੱਚ ਨਹੀਂ ਲਗਣ ਦਿੱਤੇ ਜਾਣਗੇ ਕਿਉਂਕਿ ਲੋਕ ਪਹਿਲਾਂ ਹੀ ਗਰੀਬੀ ਦੀ ਮਾਰ ਹੇਠ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਕੋਲੋਂ ਪਹਿਲਾਂ ਹੀ ਗਰੀਬੀ ਦੀ ਮਾਰ ਚੱਲਦਿਆਂ ਬਿੱਲ ਭਰੇ ਨਹੀਂ ਜਾ ਰਹੇ ਹਨ, ਜੇਕਰ ਘਰਾਂ ਵਿੱਚ ਚਿਪ ਵਾਲੇ ਮੀਟਰ ਲੱਗ ਗਏ ਲੋਕਾਂ ਦਾ ਜੀਣਾ ਦੁੱਭਰ ਹੋ ਜਾਵੇਗਾ। ਉਨ੍ਹਾਂ ਮੰਗ ਕੀਤੀ ਹੈ ਕਿ ਜਿੰਨੀ ਦੇਰ ਭਾਰਤੀ ਕਿਸਾਨ ਯੂਨੀਅਨ ਕੋਈ ਫ਼ੈਸਲਾ ਨਹੀਂ ਲੈਂਦੀ ਉਨੀ ਦੇਰ ਘਰਾਂ ਵਿੱਚ ਮੀਟਰ ਨਾ ਲਾਏ ਜਾਣ। ਜੇਕਰ ਕੋਈ ਬਿਜਲੀ ਮੁਲਾਜ਼ਮ ਧੱਕੇ ਨਾਲ ਮੀਟਰ ਲਗਾਉਣ ਗਿਆ ਤਾਂ ਆਪਣੀ ਇੱਜ਼ਤ ਦਾ ਖੁਦ ਜ਼ਿੰਮੇਵਾਰ ਹੋਵੇਗਾ। ਇਸ ਮੌਕੇ ਰਾਜੀਵ ਕੁਮਾਰ ਸੂਦ, ਹਰਦੇਵ ਸਿੰਘ, ਬਲਜੀਤ ਸਿੰਘ, ਹਰਵੀਰ ਸਿੰਘ, ਮਲਕੀਤ ਸਿੰਘ, ਰਣਜੋਧ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਕੈਪਸ਼ਨ-ਪਿੰਡ ਧਮੋਟ ਕਲਾਂ ਵਿੱਚ ਐੱਸਡੀਓ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਆਗੂ ਤੇ ਪਿੰਡ ਵਾਸੀ।