ਪੱਤਰ ਪ੍ਰੇਰਕ
ਮਾਨਸਾ, 21 ਸਤੰਬਰ
ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਅਤੇ ਮਾਨਸਾ ਤੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਪਣੇ ਚੱਲ ਰਹੇ ਪ੍ਰਬੰਧ ਸਬੰਧੀ ਚਿੰਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ’ਤੇ ਬਾਦਲ ਪਰਿਵਾਰ ਦਾ ਕਬਜ਼ਾ ਹੈ ਤੇ ਬਾਦਲਾਂ ਦੀ ਮਾੜੀ ਸਿਆਸਤ ਕਰ ਕੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲ ਪਰਿਵਾਰ ਤੋਂ ਆਜ਼ਾਦ ਹੋਈ ਅਤੇ ਹੁਣ ਸੁਪਰੀਮ ਕੋਰਟ ਦੇ ਫ਼ੈਸਲੇ ਆਉਣ ਨਾਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਬਰਕਰਾਰ ਹੈ।