ਪੱਤਰ ਪ੍ਰੇਰਕ
ਰਾਏਕੋਟ, 23 ਸਤੰਬਰ
ਸੰਯੁਕਤ ਕਿਸਾਨ ਮੋਰਚੇ ਦਾ ਹੰਕਾਰ ਤੋੜਨ ਅਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ, ਘੱਟੋ ਘੱਟ ਸਮਰਥਨ ਮੁੱਲ ਸਬੰਧੀ ਕਾਨੂੰਨ ਬਣਾਉਣ ਲਈ ਮਜ਼ਦੂਰ ਆਪਣੀਆਂ ਮੰਗਾਂ ਮੰਨਵਾਉਣ ਲਈ 27 ਸਤੰਬਰ ਨੂੰ ਜਿੱਥੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਅੱਜ ਪ੍ਰਧਾਨ ਰਣਧੀਰ ਸਿੰਘ ਢੇਸੀ ਦੀ ਪ੍ਰਧਾਨਗੀ ਹੇਠ ਕਿਸਾਨ ਸਭਾ ਤਹਿਸੀਲ ਰਾਏਕੋਟ ਦੀ ਮੀਟਿੰਗ ਹੋਈ। ਇਸ ਮੌਕੇ ਮੀਟਿੰਗ ਨੂੰ ਕਿਸਾਨ ਸਭਾ ਦੇ ਵਿੱਤ ਸਕੱਤਰ ਬਲਦੇਵ ਸਿੰਘ ਲਤਾਲਾ ਨੇ ਦੱਸਿਆ ਕਿ 27 ਸਤੰਬਰ ਨੂੰ ਮੁਕੰਮਲ ਭਾਰਤ ਬੰਦ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਭਾਰਤੀ ਦੀਆਂ ਸਾਰੀਆਂ ਜੱਥੇਬੰਦੀਆਂ ਦੀ ਹਮਾਇਤ ਹਾਸਲ ਹੋਵੇਗੀ। ਇਸ ਮੌਕੇ ਕਿਸਾਨ ਆਗੂ ਨੇ ਸੂਬੇ ਦੇ ਹਰੇਕ ਵਾਸੀ ਨੂੰ ਅਪੀਲ ਕੀਤੀ ਕਿ 27 ਸਤੰਬਰ ਨੂੰ ਆਪਣੇ ਕਾਰੋਬਾਰ, ਦੁਕਾਨਾਂ ਬੰਦ ਕਰਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਦਾ ਸਾਥ ਦਿੰਦੇ ਹੋਏ ਬੰਦ ਨੂੰ ਸਮਰਥਨ ਦੇਣ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਥਾਨਕ ਹਰੀ ਸਿੰਘ ਨਲੂਆ ਚੌਕ ਵਿੱਚ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਤਹਿਸੀਲ ਸਕੱਤਰ ਲਾਭ ਸਿੰਘ, ਮਾ. ਮੁਖਤਿਆਰ ਸਿੰਘ, ਮਾ. ਫਕੀਰ ਚੰਦ, ਹਰਿੰਦਰਪ੍ਰੀਤ ਸਿੰਘ ਹਨੀ, ਬਲਜੀਤ ਸਿੰਘ ਗਰੇਵਾਲ, ਸ਼ਿਆਮ ਸਿੰਘ, ਹਰਪਾਲ ਸਿੰਘ, ਜਸਵੀਰ ਸਿੰਘ, ਕੁਲਦੀਪ ਸਿੰਘ ਜੌਹਲ਼ਾ ਹਾਜ਼ਰ ਸਨ।