ਨਵੀਂ ਦਿੱਲੀ, 24 ਅਗਸਤ
ਆਮ ਆਦਮੀ ਪਾਰਟੀ ਦੇ ਨੇਤਾ ਸੰਜੈ ਸਿੰਘ ਨੇ ਅੱਜ ਦੋਸ਼ ਲਗਾਇਆ ਹੈ ਕਿ ਭਾਜਪਾ ਨੇ ਉਨ੍ਹਾਂ ਦੀ ਪਾਰਟੀ ਦੇ ਦਿੱਲੀ ਵਿਚਾਲੇ ਚਾਰ ਵਿਧਾਇਕਾਂ ਨੂੰ ਧਮਕੀ ਦਿੱਤੀ ਹੈ ਕਿ ਜੇ ਉਨ੍ਹਾਂ ਨੇ ਪਾਲਾ ਨਾ ਬਦਲਿਆ ਤਾਂ ਉਨ੍ਹਾਂ ਨੂੰ ਸੀਬੀਆਈ, ਈਡੀ ਅਤੇ ਝੂਠੇ ਕੇਸਾਂ ਦਾ ਸਾਹਮਣਾ ਕਰਨਾ ਪਵੇਗਾ। ਇਥੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਸੰਜੈ ਸਿੰਘ ਨੇ ਕਿਹਾ ਕਿ ਭਾਜਪਾ ਨੇ ਚਾਰ ਵਿਧਾਇਕਾਂ ਨੂੰ ਪਾਲਾ ਬਦਲਣ ਲਈ 20-20 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਤੇ ਕਿਹਾ ਕਿ ਜੇ ਉਹ ਪਾਰਟੀ ਦੇ ਹੋਰ ਨੇਤਾਵਾਂ ਨੂੰ ਨਾਲ ਲੈ ਕੇ ਆਉਣ ਤਾਂ 25 ਕਰੋੜ ਰੁਪਏ ਦਿੱਤੇ ਜਾਣਗੇ।