ਪੱਤਰ ਪ੍ਰੇਰਕ
ਦੇਵੀਗੜ੍ਹ, 21 ਸਤੰਬਰ
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਕਰਵਾਈਆਂ ਜਾ ਰਹੀਆਂ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਹ ਖੇਡਾਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਮਾਤਾ ਗੁਜਰੀ ਵਾਲੀਬਾਲ ਟੀਮ ਅੰਡਰ -19 ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਗੋਲਡ ਮੈਡਲ ਜਿੱਤੇ। ਇਹ ਸਭ ਬੱਚੇ ਅੱਗੇ ਪੰਜਾਬ ਸਟੇਟ ਲਈ ਵੀ ਚੁਣੇ ਗਏ ਹਨ। ਇਸ ਮੌਕੇ ਸਕੂਲ ਡਾਇਰੈਕਟਰ ਭੁਪਿੰਦਰ ਸਿੰਘ, ਸਕੂਲ ਪ੍ਰੈਜ਼ੀਡੈਂਟ ਰਵਿੰਦਰ ਕੌਰ, ਸਕੂਲ ਪ੍ਰਿੰਸੀਪਲ ਤਜਿੰਦਰਪਾਲ ਕੌਰ ਨੇ ਬੱਚਿਆਂ ਅਤੇ ਉਨ੍ਹਾਂ ਦੇ ਕੋਚ ਦਰਸ਼ਨ ਸਿੰਘ ਨੂੰ ਵਧਾਈ ਦਿੱਤੀ। ਇਸ ਦੌਰਾਨ ਟੈਗੋਰ ਇੰਟਰਨੈਸ਼ਨਲ ਸਕੂਲ ਨੇ ਹੈਂਡਬਾਲ ਦੀਆਂ ਅੰਡਰ-14 ਵਰਗ ਦੀਆਂ ਲੜਕੀਆਂ ਨੇ ਸੋਨ ਤਗ਼ਮਾ ਅਤੇ ਮੁੰਡਿਆਂ ਨੇ ਚਾਂਦੀ ਦਾ ਤਗ਼ਮਾ ਜਿੱਤਿਆ। ਇਹ ਸਾਰੇ ਖਿਡਾਰੀ ਸੂਬਾ ਪੱਧਰੀ ਖੇਡਾਂ ਲਈ ਵੀ ਚੁਣੇ ਗਏ। ਸਕੂਲ ਡਾਇਰੈਕਟਰ ਗੋਰਵ ਗੁਲਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ ਅਤੇ ਪ੍ਰਿੰਸੀਪਲ ਰੇਖਾ ਸ਼ਰਮਾ ਨੇ ਕੋਚ ਲਤੀਫ ਮੁਹੰਮਦ, ਜੇਤੂ ਖਿਡਾਰੀਆਂ ਨੂੰ ਸਨਮਾਨਤ ਕੀਤਾ ।
ਘਨੌਰ (ਪੱਤਰ ਪ੍ਰੇਰਕ): ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਜ਼ਿਲ੍ਹਾ ਪੱਧਰ ’’ਤੇ ਯੂਨੀਵਰਸਿਟੀ ਕਾਲਜ ਘਨੌਰ ਦੇ ਵਿਦਿਆਰਥੀਆਂ ਨੇ 9 ਤਗ਼ਮੇ ਜਿੱਤੇ। ਕਾਲਜ ਦੀ ਪ੍ਰਿੰਸੀਪਲ ਡਾ. ਰੇਖਾ ਭਾਟੀਆ, ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਵਰਿੰਦਰ ਸਿੰਘ, ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਿੱਚ 2 ਉਮਰ ਗੁਰੱਪ ਲੜਕੀਆਂ ਦੇ ਫੁਟਬਾਲ ਮੁਕਾਬਲੇ ਵਿੱਚ ਸੋਨ ਤਗਮਾ, ਇਸੇ ਉਮਰ ਦੇ ਖੋ-ਖੋ (ਲੜਕੀਆਂ) ਮੁਕਾਬਲੇ ਵਿੱਚ ਸੋਨ ਤਗ਼ਮਾ, ਅਥਲੈਟਿਕਸ ਵਿੱਚ ਦੋ ਸੋਨ ਤਗ਼ਮੇ, ਖੋ-ਖੋ ਉਮਰ ਗਰੁੱਪ 21 (ਲੜਕੇ) ਚਾਂਦੀ ਦਾ ਤਗ਼ਮਾ, ਅਥਲੈਟਿਕਸ ਚਾਂਦੀ ਦਾ ਤਗਮਾ, ਕਬੱਡੀ ਨੈਸ਼ਨਲ ਸਟਾਈਲ ਉਮਰ ਗਰੁੱਪ 21 (ਲੜਕੀਆਂ) ਕਾਂਸੀ ਦਾ ਤਗਮਾ ਅਤੇ ਵੇਟ ਲਿਫਟਿੰਗ 21 (ਲੜਕੇ) 2 ਕਾਂਸੀ ਦੇ ਤਗਮੇ ਹਾਸਲ ਕੀਤੇ ਹਨ। ਖਿਡਾਰੀਆਂ ਦਾ ਕਾਲਜ ਪਹੁੰਚਣ ’ਤੇ ਸਨਮਾਨ ਕੀਤਾ।