ਪੱਤਰ ਪ੍ਰੇਰਕ
ਸਮਾਣਾ, 24 ਜੂਨ
ਸਦਰ ਪੁਲੀਸ ਨੇ ਲੜਕੀ ਨਾਲ ਛੇੜਛਾੜ ਦੇ ਮਾਮਲੇ ਵਿੱਚ ਪੀੜਤਾ ਦੇ ਪਿੰਡ ਦੇ ਹੀ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਦਰ ਥਾਣੇ ਦੀ ਏ ਐਸ ਆਈ ਰਾਜਵਿੰਦਰ ਕੌਰ ਨੇ ਦੱਸਿਆ ਕਿ ਐਤਵਾਰ ਨੂੰ ਸਵੇਰ ਸਮੇਂ ਲੜਕੀ ਦਾ ਪਰਿਵਾਰ ਦਿਹਾੜੀ ’ਤੇ ਗਿਆ ਹੋਇਆ ਸੀ ਤਾਂ ਇਕ ਵਿਅਕਤੀ ਸ਼ਰਾਬੀ ਹਾਲਤ ਵਿੱਚ ਉਨ੍ਹਾਂ ਦੇ ਘਰ ਦਾਖ਼ਲ ਹੋ ਗਿਆ ਅਤੇ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਪੀੜਤ ਲੜਕੀ ਨੇ ਮੌਕੇ ’ਤੇ ਆਪਣੇ ਭਰਾ ਨੂੰ ਫੋਨ ਕਰਕੇ ਬੁਲਾਇਆ। ਜਿਨ੍ਹਾਂ ਨੇ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ।