ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਫ਼ਰਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ ਦਿੱਲੀ ਨਗਰ ਕੌਂਸਲ (ਐੱਨਡੀਐੱਮਸੀ) ਨੂੰ ਔਰੰਗਜ਼ੇਬ ਲੇਨ ਦਾ ਨਾਂ ਬਦਲ ਕੇ ਡਾ. ਏਪੀਜੇ ਅਬਦੁਲ ਕਲਾਮ ਲੇਨ ਕਰਨ ਦੀ ਅਪੀਲ ਕੀਤੀ ਸੀ ਜਿਸ ਨੂੰ ਉਨ੍ਹਾਂ ਸਵੀਕਾਰ ਕਰ ਲਿਆ ਹੈ ਅਤੇ ਇਸ ਮਾਮਲੇ ’ਚ ਅੱਗੇ ਦੀ ਕਾਰਵਾਈ ਲਈ ਮਾਮਲੇ ਨੂੰ ਸਬੰਧਤ ਕਮੇਟੀ ਕੋਲ ਭੇਜ ਦਿੱਤਾ ਹੈ। ਸ੍ਰੀ ਕਾਲਕਾ ਨੇ ਅੱਗੇ ਦੱਸਿਆ ਕਿ ਔਰੰਗਜ਼ੇਬ ਰੋਡ ਦਾ ਨਾਂ ਬਦਲ ਕੇ ਪਹਿਲਾਂ ਹੀ ਡਾ. ਏਪੀਜੇ ਅਬਦੁਲ ਕਲਾਮ ਰੋਡ ਕਰ ਦਿੱਤਾ ਗਿਆ ਹੈ ਪਰ ਔਰੰਗਜ਼ੇਬ ਲੇਨ ਦਾ ਨਾਂ ਹੁਣ ਤਕ ਨਹੀਂ ਬਦਲਿਆ ਗਿਆ ਹੈ।