ਨਵੀਂ ਦਿੱਲੀ, 29 ਜੁਲਾਈ
ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਗੈਂਗਸਟਰ ਤੋਂ ਕਾਰਕੁਨ ਬਣੇ ਲੱਖਾ ਸਿਧਾਣਾ ਨੂੰ ਲਾਲ ਕਿਲ੍ਹਾ ਹਿੰਸਾ ਵਿੱਚ ਕਥਿਤ ਸ਼ਮੂਲੀਅਤ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ। ਵਧੀਕ ਸੈਸ਼ਨ ਜੱਜ ਕਾਮਿਨੀ ਲਾਓ ਨੇ ਸਿਧਾਣਾ ਨੂੰ 50 ਹਜ਼ਾਰ ਰੁੁਪਏ ਦੇ ਨਿਜੀ ਮੁਚੱਲਕੇ ਅਤੇ ਇੰਨੀ ਹੀ ਰਾਸ਼ੀ ਦੀ ਜ਼ਾਮਣੀ ’ਤੇ ਅਗਾਊਂ ਜ਼ਮਾਨਤ ਦਿੱਤੀ ਹੈ। ਸਿਧਾਣਾ ਵੱਲੋਂ ਪੇਸ਼ ਐਡਵੋਕੇਟ ਜਸਦੀਪ ਢਿੱਲੋਂ ਨੇ ਕਿਹਾ ਕਿ ਮੁਲਜ਼ਮ ਜਾਂਚ ਵਿੱਚ ਸ਼ਾਮਲ ਹੋਇਆ ਅਤੇ ਉਸ ਨੇ ਜਾਂਚ ਏਜੰਸੀਆਂ ਨੂੰ ਪੂਰਾ ਸਹਿਯੋਗ ਦਿੱਤਾ। ਇਸ ਤੋਂ ਪਹਿਲਾਂ ਪੁਲੀਸ ਵੱਲੋਂ ਪੇਸ਼ ਸਰਕਾਰੀ ਵਕੀਲ ਪੰਕਜ ਭਾਟੀਆ ਨੇ ਅਦਾਲਤ ਨੂੰ ਦੱਸਿਆ ਕਿ ਸਿਧਾਣਾ ਨੇ ਪ੍ਰਦਰਨਸ਼ਕਾਰੀਆਂ ਨੂੰ ਲਾਲ ਕਿਲ੍ਹੇ ਵਿੱਚ ਸੱਦਿਆ ਸੀ ਅਤੇ ਉਹ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਇਕ ਹੈ। ਹਾਲਾਂਕਿ ਸਿਧਾਣਾ ਨੇ ਲਾਲ ਕਿਲ੍ਹਾ ਹਿੰਸਾ ਵਿੱਚ ਕਿਸੇ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। -ਏਜੰਸੀ