ਹਰਜੀਤ ਸਿੰਘ
ਜ਼ੀਰਕਪੁਰ, 13 ਜਨਵਰੀ
ਹਲਕਾ ਡੇਰਾਬੱਸੀ ਵਿੱਚ ਕਾਂਗਰਸ ਨੂੰ ਉਸ ਵੇਲੇ ਵੱਡਾ ਝੱਟਕਾ ਲੱਗਿਆ, ਜਦੋਂ ਕਾਂਗਰਸ ਦੇ ਸੂਬਾ ਸਕੱਤਰ ਅਤੇ ਟਕਸਾਲੀ ਕਾਂਗਰਸੀ ਆਗੂ ਜਸਪਾਲ ਸਰਪੰਚ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜ਼ੀਰਕਪੁਰ ਪਹੁੰਚ ਕੇ ਜਸਪਾਲ ਸਰਪੰਚ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕਰ ਦਿੱਤਾ। ਹਲਕਾ ਵਿਧਾਇਕ ਐੱਨਕੇ ਸ਼ਰਮਾ ਨੇ ਕਿਹਾ ਕਿ ਜਸਪਾਲ ਸਰਪੰਚ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ। ਸ੍ਰੀ ਜਸਪਾਲ ਸਿੰਘ ਨੇ ਕਿਹਾ ਕਿ ਪਾਰਟੀ ਦੇ ਡੇਰਾਬੱਸੀ ਤੋਂ ਹਲਕਾ ਇੰਚਾਰਜ ਵਲੋਂ ਫੈਲਾਏ ਕਥਿਤ ਭ੍ਰਿਸ਼ਟਾਚਾਰ ਅਤੇ ਟਕਸਾਲੀ ਕਾਂਗਰਸੀ ਪਰਿਵਾਰਾਂ ਦੀ ਕੀਤੀ ਅਣਦੇਖੀ ਕਾਰਨ ਉਨ੍ਹਾਂ ਪਾਰਟੀ ਬਦਲੀ।