ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਅਪਰੈਲ
ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਤੇ ਟੀਕਾਕਰਨ ਪ੍ਰਕਿਰਿਆ ਦੇ ਵਿਸਥਾਰ ਦੇ ਨਾਲ, ਦਿੱਲੀ ਸਰਕਾਰ ਨੇ ਕੋਵਿਡ ਹਸਪਤਾਲਾਂ ਅਤੇ ਜ਼ਿਲ੍ਹਾ ਸਿਹਤ ਕੇਂਦਰਾਂ ਵਿੱਚ ਟੀਕਾਕਰਨ, ਟੈਸਟਿੰਗ, ਨਿਗਰਾਨੀ ਅਤੇ ਲਾਗ ਦੇ ਵਾਧੇ ਨੂੰ ਰੋਕਣ ਦੇ ਪ੍ਰਬੰਧਨ ਲਈ ਰੱਖੇ ਗਏ ਸਾਰੇ ਵਾਧੂ ਡਾਕਟਰਾਂ ਅਤੇ ਸਟਾਫ ਦੀਆਂ ਸੇਵਾਵਾਂ 30 ਜੂਨ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਉਪ ਸਕੱਤਰ ਅਜੈ ਬਿਸ਼ਟ ਨੇ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਇਸ ਸਬੰਧ ਵਿੱਚ ਇੱਕ ਆਦੇਸ਼ ਜਾਰੀ ਕੀਤਾ ਹੈ। ਇਹ ਹੁਕਮ ਉਦੋਂ ਆਇਆ ਹੈ ਜਦੋਂ ਸ਼ਹਿਰ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਹਸਪਤਾਲ ਵਿੱਚ ਭਰਤੀ ਹੋਣ ਦੀ ਦਰ, ਹਾਲਾਂਕਿ, ਹੁਣ ਤੱਕ ਘੱਟ ਰਹੀ ਹੈ।