ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਵੱਖ-ਵੱਖ ਇਲਾਕਿਆਂ ਵਿੱਚ ਅਣਪਛਾਤੇ ਵਿਅਕਤੀ ਰਾਹਗੀਰਾਂ ਤੋਂ ਮੋਬਾਈਲ ਫੋਨ, ਪਰਸ, ਨਕਦੀ ਅਤੇ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ। ਥਾਣਾ ਸਲੇਮ ਟਾਬਰੀ ਦੀ ਪੁਲੀਸ ਨੂੰ ਆਕਾਸ਼ ਨਗਰ ਵਾਸੀ ਪੁਨੀਤ ਸ਼ਰਮਾ ਨੇ ਦੱਸਿਆ ਕਿ ਜਦੋਂ ਉਹ ਗੁਰੂ ਨਾਨਕ ਡੇਅਰੀ ਆਕਾਸ਼ ਨਗਰ ਨੇੜੇ ਜਾ ਰਿਹਾ ਸੀ ਤਾਂ ਇਕ ਮੋਟਰਸਾਈਕਲ ਸਵਾਰ ਨੇ ਉਸ ਦਾ ਮੋਬਾਈਲ ਫੋਨ ਖੋਹ ਲਿਆ। ਥਾਣਾ ਪੀਏਯੂ ਦੀ ਪੁਲੀਸ ਨੂੰ ਹੈਬੋਵਾਲ ਖੁਰਦ ਵਾਸੀ ਲਵਪ੍ਰੀਤ ਕੌਰ ਨੇ ਦੱਸਿਆ ਹੈ ਕਿ ਉਹ ਮੋਬਾਈਲ ’ਤੇ ਗੱਲ ਕਰਦੀ ਜਾ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਨੌਜਵਾਨ ਨੇ ਪਿੱਛੋਂ ਦੀ ਆ ਕੇ ਮੋਬਾਈਲ ਫੋਨ ਖੋਹ ਲਿਆ। ਇਕ ਹੋਰ ਮਾਮਲੇ ਵਿੱਚ ਰਵਿੰਦਰ ਕੌਰ ਨੇ ਦੱਸਿਆ ਹੈ ਕਿ ਅਣਪਛਾਤੇ ਉਸਦਾ ਪਰਸ ਖੋਹ ਕੇ ਫ਼ਰਾਰ ਹੋ ਗਏ। ਇਸ ਤਰ੍ਹਾਂ ਹੋਰ ਮਾਮਲਿਆਂ ਵਿੱਚ ਅਣਪਛਾਤੇ ਨੌਜਵਾਨ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਤੇ ਉਸਦਾ ਪਰਸ, ਰਾਜ ਕੁਮਾਰ ਦਾ ਮੋਬਾਈਲ ਫੋਨ ਤੇ 3 ਹਜ਼ਾਰ ਰੁਪਏ ਦੀ ਨਕਦੀ, ਰਾਕੇਸ਼ ਕੁਮਾਰ ਦਾ ਥੈਲਾ, ਜਿਸ ’ਚ 80 ਹਜ਼ਾਰ ਰੁਪਏ ਦੀ ਨਕਦੀ ਅਤੇ ਦੁਕਾਨ ਦੀਆਂ ਚਾਬੀਆਂ ਸਨ ਲੁੱਟ ਕੇ ਫਰਾਰ ਹੋ ਗਏ। ਵੱਖ ਵੱਖ ਥਾਣਿਆਂ ਦੀ ਪੁਲੀਸ ਵੱਲੋਂ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।