ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 28 ਜੁਲਾਈ
ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕਰੋਨਾ ਕਾਰਨ 2 ਔਰਤਾਂ ਦੀ ਮੌਤ ਹੋ ਗਈ ਜੋ ਪੇਂਡੂ ਖੇਤਰ ਨਾਲ ਸਬੰਧਿਤ 55 ਸਾਲ ਤੇ 50 ਸਾਲ ਉਮਰ ਦੀਆਂ ਸਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 2 ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ ਤੇ ਮੌਜੂਦਾ ਸਮੇਂ ਐਕਟਿਵ ਕੇਸਾਂ ਦੀ ਗਿਣਤੀ 8 ਹੋ ਗਈ ਹੈ ਜਦੋਂਕਿ ਹੁਣ ਤੱਕ ਜ਼ਿਲ੍ਹੇ ਵਿੱਚ ਕਰੋਨਾ ਮਹਾਂਮਾਰੀ ਕਾਰਨ 287 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਜ਼ਿਲ੍ਹੇ ਵਿੱਚ 700 ਵਿਅਕਤੀਆਂ ਦੇ ਕਰੋਨਾ ਸੈਂਪਲ ਲਏ ਗਏ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਸਫ਼ਾਈ ਰੱਖਣ ਲਈ ਪ੍ਰੇਰਿਆ।