ਪੱਤਰ ਪ੍ਰੇਰਕ
ਮਾਨਸਾ, 24 ਮਈ
ਪ੍ਰਾਪਰਟੀ ਐਸੋਸੀਏਸ਼ਨ ਨੇ ਮਾਨਸਾ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਕੇ ਮੰਗ ਕੀਤੀ ਹੈ ਕਿ ਜਾਇਦਾਦ ਦੀ ਖਰੀਦ-ਵੇਚ ਵੇਲੇ ਲਾਈ ਗਈ ਐੱਨਓਸੀ ਦੀ ਸ਼ਰਤ ਨੂੰ ਵਾਪਸ ਲਿਆ ਜਾਵੇ। ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸ਼ਰਮਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹਾ 80 ਸਾਲ ਪਹਿਲਾਂ ਦਾ ਵਸਿਆ ਹੋਇਆ ਹੈ ਅਤੇ ਬਹੁਤ ਸਾਰੇ ਲੋਕਾਂ ਨੇ ਗਲੀਆਂ, ਮੁਹੱਲਿਆਂ ਅਤੇ ਵੱਖ-ਵੱਖ ਥਾਵਾਂ ਵਿੱਚ ਪਲਾਟ ਖ਼ਰੀਦੇ ਹੋਏ ਹਨ, ਜਿਨ੍ਹਾਂ ਲਈ ਹੁਣ ਪੰਜਾਬ ਸਰਕਾਰ ਨੇ ਐੱਨਓਸੀ ਲਾਗੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਕਲੋਨੀਆਂ ਲਈ ਐੱਨਓਸੀ ਲਾਗੂ ਕੀਤੀ ਜਾਵੇ, ਪਰ ਫਿਰ ਵੀ ਉਨ੍ਹਾਂ ਲਈ ਵੀ ਕਿਸੇ ਨਾ ਕਿਸੇ ਤਰ੍ਹਾਂ ਦੀ ਪਾਲਿਸੀ ਲਾਗੂ ਕੀਤੀ ਜਾਵੇ।