ਬਨੂੜ: ਇਥੇ ਥਾਣਾ ਬਨੂੜ ਦੀ ਪੁਲੀਸ ਨੇ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਨਾ ਕਰਵਾਉਣ ਵਾਲੇ ਹਾਊਸਫੈੱਡ ਦੇ 5 ਫਲੈਟ ਮਾਲਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸੱਤ ਮਾਲਕਾਂ ਖ਼ਿਲਾਫ਼ ਬੀਤੇ ਦਿਨ ਵੀ ਪਰਚਾ ਦਰਜ ਕੀਤਾ ਸੀ। ਥਾਣਾ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪੁਲੀਸ ਵੱਲੋਂ ਕੰਪਲੈਕਸ ਵਿੱਚ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਸਮੁੱਚੇ ਕਿਰਾਏਦਾਰਾਂ ਦੇ ਵੇਰਵੇ ਇਕੱਤਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜਿਹੜੇ ਕਿਰਾਏਦਾਰਾਂ ਦੀ ਪੁਲੀਸ ਵੈਰੀਫ਼ਿਕੇਸ਼ਨ ਨਹੀਂ ਕਰਵਾਈ ਗਈ, ਉਨ੍ਹਾਂ ਦੇ ਫ਼ਲੈਟ ਮਾਲਕਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾ ਰਹੇ ਹਨ। -ਪੱਤਰ ਪ੍ਰੇਰਕ