ਚੰਡੀਗੜ੍ਹ: ਪਾਵਰਕੌਮ ਨੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਪਾਏ ਜਾਣ ’ਤੇ ਸੁਪਰਡੈਂਟ ਇੰਜਨੀਅਰ ਸਣੇ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਡਿਸਟ੍ਰੀਬਿਊਸ਼ਨ ਸਰਕਲ ਫ਼ਿਰੋਜ਼ਪੁਰ ਦੇ ਸੁਪਰਡੈਂਟ ਇੰਜਨੀਅਰ (ਐੱਸਈ) ਭੁਪਿੰਦਰ ਸਿੰਘ, ਡਿਵੀਜ਼ਨਲ ਲੇਖਾਕਾਰ ਜਸਵਿੰਦਰ ਸਿੰਘ ਤੇ ਸਰਕਲ ਅਸਿਸਟੈਂਟ ਅਸ਼ੋਕ ਕੁਮਾਰ ਸ਼ਾਮਲ ਹਨ। -ਟਨਸ